● On air now · ਟੀਵੀ ਪੰਜਾਬ

Punjabi News · Since 2013

Breaking

3 ਸਾਲ ਦੇ ਬੇਟੇ ਦਾ ਖਰਚਾ ਚੁੱਕਣ ‘ਚ ਅਸਮਰਥ ਬਾਪ ਨੇ ਕੀਤਾ ਬੇਟੇ ਦਾ ਕਤ.ਲ

ਡੈਸਕ- ਤਰਨਤਾਰਨ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੇ ਤਿੰਨ ਸਾਲ ਦੇ ਪੁੱਤਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ…


ਡੈਸਕ- ਤਰਨਤਾਰਨ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੇ ਤਿੰਨ ਸਾਲ ਦੇ ਪੁੱਤਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਹੁਣ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਪੁਲਿਸ ਦੀ ਪੁੱਛਗਿੱਛ ‘ਚ ਦੋਸ਼ੀ ਨੇ ਦੱਸਿਆ ਹੈ ਕਿ ਉਸ ਨੇ ਆਪਣੇ ਬੱਚੇ ਨੂੰ ਕਿਉਂ ਮਾਰਿਆ?

ਮੁਲਜ਼ਮ ਦਾ ਨਾਂ ਅੰਗਰੇਜ਼ ਸਿੰਘ ਹੈ। ਪੁਲਿਸ ਨੂੰ ਪੁੱਛਗਿਛ ਵਿੱਚ ਦੋਸ਼ੀ ਅੰਗਰੇਜ ਨੇ ਦੱਸਿਆ ਕਿ ਉਸ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਘਰ ਚਲਾਉਣਾ ਵੀ ਔਖਾ ਹੋ ਰਿਹਾ ਹੈ। ਇਸ ਕਾਰਨ ਉਹ ਕਾਫੀ ਪਰੇਸ਼ਾਨ ਚੱਲ ਰਿਹਾ ਹੈ। ਪਰਿਵਾਰ ਅਤੇ ਬੱਚੇ ਲਈ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾਉਣੀਆਂ ਮੁਸ਼ਕਲ ਹੋ ਰਹੀਆਂ ਸਨ। ਇਸ ਦੇ ਨਾਲ ਹੀ ਉਹ ਗ਼ਰੀਬੀ ਨੂੰ ਲੈ ਕੇ ਬਹੁਤ ਤੰਗ ਸੀ। ਇਸੇ ਕਾਰਨ ਉਸ ਨੇ ਆਪਣੇ ਪੁੱਤਰ ਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਹ ਖ਼ੁਦਕੁਸ਼ੀ ਕਰਨਾ ਚਾਹੁੰਦਾ ਸੀ।

ਪੁਲਿਸ ਮੁਤਾਬਕ ਮੁਲਜ਼ਮ ਨੇ ਉਸ ਦੇ ਪੁੱਤਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ, ਜਿਸ ਕਾਰਨ ਉਸ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਪੁੱਤਰ ਦੀ ਲਾਸ਼ ਨੂੰ ਠਿਕਾਣੇ ਲਗਾਉਣ ਲਈ ਨਹਿਰ ਵਿੱਚ ਸੁੱਟ ਦਿੱਤਾ ਗਿਆ। ਹਾਲਾਂਕਿ ਮੁਲਜ਼ਮ ਅੰਗਰੇਜ ਨੇ ਪੁਲਿਸ ਨੂੰ ਕਾਫੀ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਪਰ ਉਸ ਦੇ ਵਾਰ-ਵਾਰ ਬਦਲਦੇ ਬਿਆਨਾਂ ਕਾਰਨ ਪੁਲਿਸ ਦਾ ਸ਼ੱਕ ਹੋਰ ਡੂੰਘਾ ਹੋ ਗਿਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੇ ਪਹਿਲਾਂ ਦੱਸਿਆ ਸੀ ਕਿ ਕਿਸੇ ਨੇ ਉਸ ਦੇ ਬੇਟੇ ਨੂੰ ਅਗਵਾ ਕੀਤਾ ਹੈ।

ਪੁਲਿਸ ਨੇ ਮੁਲਜ਼ਮ ਅੰਗਰੇਜ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮਾਂ ਦੇ ਕਹਿਣ ਤੇ ਪੁਲਿਸ ਨੇ ਨਹਿਰ ਵਿੱਚ ਜਾ ਕੇ ਬੱਚੇ ਦੀ ਲਾਸ਼ ਬਰਾਮਦ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚੇ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲ ਕੀਤੀ ਗਈ ਹੈ। ਉੱਥੇ ਹੀ ਮੁਲਜ਼ਮ ਦੇ ਇਸ ਕਦਮ ਤੋਂ ਬਾਅਦ ਪਰਿਵਾਰਕ ਮੈਂਬਰ ਸਦਮੇ ‘ਚ ਹਨ।


Filed under