ਯੂਕਰੇਨ ‘ਤੇ ਚੱਲ ਰਹੇ ਹਮਲੇ ਦੇ ਵਿਚਕਾਰ ਫੁੱਟਬਾਲ ਦੀ ਸਰਵਉੱਚ ਸੰਸਥਾ ਫੀਫਾ ਨੇ ਰੂਸ ‘ਤੇ ਵੱਡੀ ਪਾਬੰਦੀ ਲਗਾ ਦਿੱਤੀ ਹੈ। ਫੀਫਾ ਨੇ ਰੂਸ ਦੀ ਧਰਤੀ ‘ਤੇ ਅੰਤਰਰਾਸ਼ਟਰੀ ਮੈਚ ਖੇਡਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਵਿਦੇਸ਼ੀ ਧਰਤੀ ‘ਤੇ ਕਿਸੇ ਵੀ ਅੰਤਰਰਾਸ਼ਟਰੀ ਫੁੱਟਬਾਲ ਮੈਚ ‘ਚ ਰੂਸ ਦਾ ਝੰਡਾ ਅਤੇ ਰਾਸ਼ਟਰੀ ਗੀਤ ਸ਼ਾਮਲ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਫੀਫਾ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਰੂਸ ਕਿਸੇ ਨਿਰਪੱਖ ਸਥਾਨ ‘ਤੇ ਅੰਤਰਰਾਸ਼ਟਰੀ ਮੈਚ ਖੇਡੇਗਾ ਤਾਂ ਪ੍ਰਸ਼ੰਸਕਾਂ ਨੂੰ ਸਟੇਡੀਅਮ ‘ਚ ਨਹੀਂ ਆਉਣ ਦਿੱਤਾ ਜਾਵੇਗਾ।