Site icon TV Punjab | Punjabi News Channel

ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ , 9 ਦੁਕਾਨਾਂ ਸੜ ਕੇ ਸੁਆਹ

ਚੰਡੀਗੜ੍ਹ ਵਿੱਚ ਸ਼ਨੀਵਾਰ ਦੇਰ ਰਾਤ ਨੂੰ ਫਰਨੀਚਰ ਮਾਰਕੀਟ ‘ਚ ਭਿਆਨਕ ਅੱਗ ਲੱਗ ਗਈ। ਜਿਸ ‘ਚ ਕੁੱਲ 9 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਅਤੇ ਇਨ੍ਹਾਂ ਦੁਕਾਨਾਂ ਵਿੱਚ ਰੱਖਿਆ ਸਮਾਨ ਵੀ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਗਿਆ। ਇਹ ਅੱਗ ਰਾਤ ਨੂੰ 2.30 ਵਜੇ ਦੇ ਕਰੀਬ ਲੱਗੀ ਅਤੇ ਜਿਸ ਨੇ ਜਲਦੀ ਹੀ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦਾ ਪਤਾ ਲੱਗਣ ‘ਤੇ ਇਸ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਵਿਭਾਗ ਦੀਆਂ 11 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਕਰੀਬ ਦੋ ਘੰਟਿਆਂ ਦੀ ਸਖਤ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿੱਚ ਸਫਲ ਹੋਏ।

 

Exit mobile version