ਚਮਕੌਰ ਸਾਹਿਬ ਦੇ ਨੇੜੇ ਗੁਰੂ ਘਰ ‘ਚ ਅੱਗ

ਚਮਕੌਰ ਸਾਹਿਬ ਦੇ ਨੇੜੇ ਗੁਰੂ ਘਰ ‘ਚ ਅੱਗ

SHARE

Chamkaur Sahib: ਪਵਿੱਤਰ ਧਰਤੀ ਸ਼੍ਰੀ ਚਮਕੌਰ ਸਾਹਿਬ ਦੇ ਕੋਲ਼ ਪੈਂਦੇ ਪਿੰਡ ਪਿੱਪਲ ਮਾਜਰਾ ‘ਚ ਗੁਰਦੁਆਰਾ ਸਿੰਘ ਸਭਾ ਅੰਦਰ ਅੱਗ ਲੱਗਣ ਦੀ ਖਬਰ ਹੈ।
ਅੱਗ ਲੱਗਣ ਕਾਰਨ ਗੁਰੂ ਘਰ ਦਾ ਕਾਫੀ ਨੁਕਸਾਨ ਹੋ ਗਿਆ, ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਪਾਵਨ ਸਰੂਪ ਵੀ ਅਗਨ ਭੇਟ ਹੋ ਗਏ ਹਨ।

ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਦਾ ਕਾਰਨ ਹੁਣ ਤੱਕ ਸ਼ਾਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ।
ਗੁਰੂ ਘਰ ‘ਚੋਂ ਅੱਗ ਦੀਆਂ ਲਾਟਾਂ ਤੇ ਧੂੰਆ ਨਿਕਲਦਾ ਦੇਖ ਹੀ ਸੰਗਤ ਨੂੰ ਪਤਾ ਲੱਗਿਆ ਕਿ ਇਹ ਘਟਨਾ ਵਾਪਰੀ ਹੈ। ਜਿਸਤੋਂ ਤੁਰੰਤ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਗੁਰੂ ਗ੍ਰ੍ਰੰਥ ਸਾਹਿਬ ਜੀ ਦੇ ਇੱਕ ਪਾਵਨ ਸਰੂਪ ਅਗਨ ਭੇਟ ਹੋ ਚੁੱਕੇ ਸਨ। ਮੌਕੇ ‘ਤੇ ਚਮਕੌਰ ਸਾਹਿਬ ਤੋਂ ਸ਼੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਪਹੁੰਚੇ ਜਿਨ੍ਹਾਂ ਇਸਨੂੰ ਮੰਦਭਾਗੀ ਘਟਨਾ ਕਰਾਰ ਦਿੱਤਾ। ਅੱਗ ਲੱਗਣ ਦਾ ਕਾਰਨ ਅਸਲ ‘ਚ ਕੀ ਰਿਹਾ ਹੈ ਇਸਦੀ ਪੁਸ਼ਟੀ ਨਹੀਂ ਹੋਈ ਹੈ ਪਰ ਜਿਰਕਯੋਗ ਹੈ ਕਿ ਪਿੰਡ ਪਿੱਪਲ ਮਾਜਰਾ ਦੇ ਹੀ ਵੱਖੋ ਵੱਖਰੇ ਗੁਰੂ ਘਰਾਂ ਤੋਂ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਤੇ ਗੋਲਕ ਚੋਰੀ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ‘ਚ ਅਜੇ ਤੱਕ ਕੋਈ ਵੀ ਦੋਸ਼ੀ ਕਾਬੂ ਨਹੀਂ ਕੀਤਾ ਜਾ ਸਕਿਆ।

Short URL:tvp http://bit.ly/2v6Fd3X

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab