● On air now · ਟੀਵੀ ਪੰਜਾਬ

Punjabi News · Since 2013

Breaking

ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, 2 ਨੌਜਵਾਨ ਜ਼ਖਮੀ

ਡੈਸਕ- ਚੰਡੀਗੜ੍ਹ ਦੇ ਸੈਕਟਰ-32 ਸਥਿਤ ਜੀਐਮਸੀਐਚ ਦੇ ਬਾਹਰ ਸਥਿਤ ਟੈਕਸੀ ਸਟੈਂਡ ‘ਤੇ ਅੱਧੀ ਰਾਤ ਨੂੰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇੱਕ ਦੇ ਹੱਥ ਵਿੱਚ ਅਤੇ ਦੂਜੀ ਨੂੰ ਗਰਦਨ ਵਿੱਚ ਗੋਲੀ ਲੱਗੀ…


ਡੈਸਕ- ਚੰਡੀਗੜ੍ਹ ਦੇ ਸੈਕਟਰ-32 ਸਥਿਤ ਜੀਐਮਸੀਐਚ ਦੇ ਬਾਹਰ ਸਥਿਤ ਟੈਕਸੀ ਸਟੈਂਡ ‘ਤੇ ਅੱਧੀ ਰਾਤ ਨੂੰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇੱਕ ਦੇ ਹੱਥ ਵਿੱਚ ਅਤੇ ਦੂਜੀ ਨੂੰ ਗਰਦਨ ਵਿੱਚ ਗੋਲੀ ਲੱਗੀ ਸੀ।

ਘਟਨਾ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਦੀ ਪਛਾਣ ਰਾਜੇਸ਼ ਉਰਫ਼ ਰੌਕ ਵਾਸੀ ਨਵਾਂਗਾਓਂ ਅਤੇ ਹਨੀ ਭਾਰਦਵਾਜ ਵਾਸੀ ਸੈਕਟਰ-41 ਵਜੋਂ ਹੋਈ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਡੀਐਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੋਲੀਬਾਰੀ ਕੀਤੀ ਗਈ ਹੈ। ਦੋ ਨੌਜਵਾਨਾਂ ਨੂੰ ਗੋਲੀ ਲੱਗੀ ਹੈ। ਇਕ ਗੋਲੀ ਉਸ ਦੇ ਹੱਥ ‘ਤੇ ਅਤੇ ਦੂਜੀ ਉਸ ਦੀ ਗਰਦਨ ‘ਤੇ ਲੱਗੀ।

ਹਾਲਾਂਕਿ, ਦੋਵੇਂ ਸਥਿਰ ਹਨ ਅਤੇ 32 ਹਸਪਤਾਲ ਵਿੱਚ ਭਰਤੀ ਹਨ। ਡੀਐਸਪੀ ਨੇ ਦੱਸਿਆ ਕਿ ਗਵਾਹ ਨੇ ਦੱਸਿਆ ਹੈ ਕਿ ਜ਼ਖ਼ਮੀ ਅਤੇ ਮੁਲਜ਼ਮ ਪਹਿਲਾਂ ਤੋਂ ਹੀ ਜਾਣੂ ਸਨ। ਕਿਸੇ ਗੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਦੋਵਾਂ ਵਿਚਾਲੇ ਤਕਰਾਰ ਹੋ ਗਈ ਅਤੇ ਉਸ ਤੋਂ ਬਾਅਦ ਫਾਇਰਿੰਗ ਕੀਤੀ ਗਈ ਅਤੇ ਮੁਲਜ਼ਮ ਫ਼ਰਾਰ ਹੋ ਗਏ।


Filed under