● On air now · ਟੀਵੀ ਪੰਜਾਬ

Punjabi News · Since 2013

Breaking

ਅਮਰੀਕਾ ‘ਚ ਗ੍ਰੰਥੀ ਸਿੰਘ ‘ਤੇ ਫਾਇਰਿੰਗ, ਮੌਤ

ਡੈਸਕ- ਬੀਤੇ ਦਿਨ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਬੀਤੀ ਰਾਤ 10:30 ਵਜੇ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ…


ਡੈਸਕ- ਬੀਤੇ ਦਿਨ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਬੀਤੀ ਰਾਤ 10:30 ਵਜੇ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਗੁਰੂ ਘਰ ਦੇ ਬਾਹਰ ਵਾਪਰੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਟਹਿਲ ਰਿਹਾ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਗ੍ਰੰਥੀ ਦੀ ਪਛਾਣ ਰਾਜ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 29 ਸਾਲਾ ਗ੍ਰੰਥੀ ਰਾਜ ਸਿੰਘ ਸੇਲਮਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਨ ਦੀ ਵੀ ਸੇਵਾ ਨਿਭਾਉਂਦਾ ਸੀ ਪਰ ਰਾਤੀਂ ਕਰੀਬ ਸਾਢੇ 10 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆਇਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਤੋਂ ਬਾਹਰ ਵਾਪਰੀ, ਜਦੋਂ ਤੱਕ ਗੋਲੀਆਂ ਦੀ ਆਵਾਜ਼ ਸੁਣ ਕੇ ਅੰਦਰੋਂ ਕੋਈ ਬਾਹਰ ਆਇਆ, ਉਦੋਂ ਤੱਕ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸੀ। ਮ੍ਰਿਤਕ ਗ੍ਰੰਥੀ ਦਾ ਭਾਰਤ ਤੋਂ ਪਿਛੋਕੜ ਉੱਤਰ ਪ੍ਰਦੇਸ਼ ਦੇ ਬਿਜਨੌਰ ਦੇ ਨਾਲ ਸੀ।


Filed under