Site icon TV Punjab | Punjabi News Channel

ਕਾਰ ਸਵਾਰ ਅਣਪਛਾਤਿਆਂ ਨੇ ਦੋਧੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਡੈਸਕ- ਜੰਡਿਆਲਾ ਗੁਰੂ ਇਲਾਕੇ ਵਿਚ ਪਿੰਡ ਧਾਰੜ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਦੋਧੀ ਪੁੱਤਰ ਅਮਰੀਕ ਸਿੰਘ ਉਮਰ 40 ਸਾਲ ਵਜੋਂ ਹੋਈ ਹੈ। ਉਹ ਰੋਜ਼ਾਨਾ ਵਾਂਗ ਲੋਕਾਂ ਦੇ ਘਰ ਦੁੱਧ ਪਾ ਕੇ ਆ ਰਿਹਾ ਸੀ, ਰਸਤੇ ਵਿੱਚ ਕਾਰ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਕੁਲਬੀਰ ਸਿੰਘ ਪੁੱਤਰ ਨੇੜਲੇ ਪਿੰਡ ਤਾਰਾਗੜ੍ਹ ਵਿਖੇ ਆਪਣੀ ਕਾਰ ਉਤੇ ਦੁੱਧ ਦੀ ਸਪਲਾਈ ਕਰਕੇ ਆ ਰਿਹਾ ਸੀ। ਇਸ ਦੌਰਾਨ ਤਾਰਾਗੜ੍ਹ ਵਾਲੀ ਸੜਕ ਉਤੇ ਕਾਰ ਵਿਚ ਆਏ ਲੋਕਾਂ ਨੇ ਕੁਲਬੀਰ ਸਿੰਘ ਦੀ ਕਾਰ ਅੱਗੇ ਕਾਰ ਖੜ੍ਹੀ ਕਰਕੇ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਨਾਲ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਕੁਲਬੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਇਸ ਮੌਕੇ ਪਿੰਡ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਆਪਣੀ ਦੁਕਾਨ ਤੋਂ ਆਪਣੇ ਘਰ ਨੂੰ ਵਾਪਸ ਆ ਰਹੇ ਸੀ ਤੇ ਰਸਤੇ ਵਿਚ ਕੁਲਬੀਰ ਸਿੰਘ ਦੀ ਗੱਡੀ ਵੇਖੀ ਤੇ ਜਿਸ ਵਿਚ ਉਸ ਦੀ ਲਾਸ਼ ਪਈ ਹੋਈ ਸੀ ਤੇ ਉਸ ਨੂੰ ਗੋਲੀਆਂ ਵੱਜੀਆਂ ਹੋਈਆਂ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਪੁਲਿਸ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਥਾਣਾ ਜੰਡਿਆਲਾ ਗੁਰੂ ਦੇ ਡੀ.ਐੱਸ.ਪੀ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਕੁਲਬੀਰ ਸਿੰਘ ਹੈ ਤੇ ਇਹ ਪਿੰਡ ਧਾਕੜ ਦਾ ਰਹਿਣ ਵਾਲਾ ਹੈ। ਇਹ ਦੁੱਧ ਵੇਚਣ ਦਾ ਕੰਮ ਕਰਦਾ ਹੈ ਤੇ ਵੀਰਵਾਰ ਸ਼ਾਮ ਨੂੰ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਘਰਾਂ ਵਿਚ ਦੁੱਧ ਪਾ ਕੇ ਵਾਪਸ ਆ ਰਿਹਾ ਸੀ ਤੇ ਇਸ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਚੋਂ ਪਤਾ ਲੱਗਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਇਨ੍ਹਾਂ ਦੀ ਪਿੰਡ ਵਿਚ ਹੀ ਰੰਜਿਸ਼ ਚਲਦੀ ਪਈ ਸੀ।

ਮ੍ਰਿਤਕ ਦੇ ਪਿਤਾ ਦੇ ਦੱਸਣ ਮੁਤਾਬਕ 10-12 ਸਾਲ ਪਹਿਲੇ ਦੀ ਇਨ੍ਹਾਂ ਦੀ ਪਿੰਡ ਵਿੱਚ ਕਿਸੇ ਨਾਲ ਰੰਜਿਸ਼ ਸੀ, ਜਿਸ ਦੇ ਚਲਦੇ ਉਨ੍ਹਾਂ ਨੇ ਕੁਲਵਿੰਦਰ ਸਿੰਘ ਨੂੰ ਤਿੰਨ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕੁਲਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕੱਲਾ-ਇਕੱਲਾ ਪੁੱਤ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Exit mobile version