Site icon TV Punjab | Punjabi News Channel

ਕੋਲੇ ਦੀ ਘਾਟ ਕਾਰਨ ਪੰਜਾਬ ਦੇ ਥਰਮਲ ਪਲਾਂਟਾਂ ਦੇ ਪੰਜ ਯੂਨਿਟ ਬੰਦ

ਬਠਿੰਡਾ : ਕੋਲੇ ਦੀ ਘਾਟ ਕਾਰਨ ਲਹਿਰਾ ਮੁਹੱਬਤ ਥਰਮਲ ਪਲਾਂਟ ਦਾ ਇਕ ਯੂਨਿਟ ਬੰਦ ਹੋ ਗਿਆ ਹੈ। ਇਸੇ ਤਰਾਂ ਉਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸਭ ਤੋਂ ਵੱਡੇ ਥਰਮਲ ਪਲਾਂਟ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐੱਸਪੀਐੱਲ) ਦੇ ਦੋ ਯੂਨਿਟ ਬੰਦ ਹੋ ਹਨ ਪਰ ਪ੍ਰਬੰਧਕਾਂ ਅਨੁਸਾਰ ਇਕ ਯੂਨਿਟ ਬੰਦ ਹੈ। ਰੋਪੜ ਥਰਮਲ ਪਲਾਂਟ ਦੇ ਵੀ ਦੋ ਯੂਨਿਟ ਬੰਦ ਹੋ ਚੁੱਕੇ ਹਨ।

ਇਸ ਤਰਾਂ ਰਾਜ ਵਿਚਲੇ ਥਰਮਲਾਂ ਦੇ ਕੁੱਲ ਪੰਜ ਯੂਨਿਟ ਬੰਦ ਹੋ ਚੁੱਕੇ ਹਨ। ਜਿਸ ਕਾਰਨ ਪੰਜਾਬ ਵਿਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਜੇ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ ਵਿਚ ਹੋਰ ਯੂਨਿਟ ਬੰਦ ਹੋ ਜਾਣਗੇ। ਹੁਣ ਰਾਜ ਵਿਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ।

ਪਤਾ ਲੱਗਾ ਹੈ ਕਿ ਬਣਾਵਾਲਾਂ ਥਰਮਲ ਪਲਾਂਟ ਦੇ ਕੱਲ੍ਹ ਤੱਕ ਤਿੰਨੇ ਯੂਨਿਟ ਚਲਦੇ ਸਨ ਪਰ ਅੱਜ ਦੋ ਬੰਦ ਹੋਣ ਦੀ ਜਾਣਕਾਰੀ ਮਿਲੀ ਹੈ। ਤਾਪਘਰ ਦੇ ਪ੍ਰਬੰਧਕਾਂ ਅਨੁਸਾਰ ਯੂਨਿਟ ਨੰਬਰ 3 ਬੰਦ ਹੋ ਗਿਆ ਹੈ, ਜਿਸ ਦੇ ਬੰਦ ਹੋਣ ਦੀ ਜਾਂਚ ‌ਚੱਲ ਰਹੀ ਹੈ। ਇਸ ਤਾਪ ਘਰ ਦੇ ਤਿੰਨ ਯੂਨਿਟ ਹਨ ਅਤੇ ਇਨ੍ਹਾਂ ਦੀ ਕੁੱਲ ਸਮਰੱਥਾ 1980 ਮੈਗਾਵਾਟ ਦੱਸੀ ਗਈ ਹੈ।

ਟੀਵੀ ਪੰਜਾਬ ਬਿਊਰੋ

Exit mobile version