Site icon TV Punjab | Punjabi News Channel

ਪੰਜਾਬ ਵਿਧਾਨ ਸਭਾ ਚੋਣਾਂ ਲਈ ਮੱਧ ਪ੍ਰਦੇਸ਼ ਤੋਂ ਆਈਆਂ ਵੋਟਿੰਗ ਮਸ਼ੀਨਾਂ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਚੋਣਾਂ ਲਈ ਜ਼ਰੂਰੀ 56 ਹਜ਼ਾਰ ਵੋਟਿੰਗ ਮਸ਼ੀਨਾਂ ਦਾ ਇੰਤਜ਼ਾਮ ਹੋ ਚੁੱਕਾ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਖੇਪ ਮੱਧ ਪ੍ਰਦੇਸ਼ ਤੋਂ ਪੰਜਾਬ ਆ ਚੁੱਕੀ ਹੈ, ਜਦੋਂਕਿ ਹੋਰ ਮਸ਼ੀਨਾਂ ਵੀ ਆਉਣ ਵਾਲੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵਲੋਂ ਇਸ਼ਤਿਹਾਰਾਂ ਲਈ ਬੈਠਕ ਕੀਤੀ ਗਈ, ਜਿਸ ਵਿਚ ਕਿਹਾ ਗਿਆ ਕਿ ਪੇਂਡੂ ਖੇਤਰ ਦੇ ਲੋਕਾਂ, ਖਾਸ ਤੌਰ ’ਤੇ ਇੱਟਾਂ ਦੇ ਭੱਠਿਆਂ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਤਕ ਪੂਰੀ ਪਹੁੰਚ ਬਣ ਸਕੇ, ਇਸ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਯੂ-ਟਿਊਬ ਚੈਨਲਾਂ ਸਬੰਧੀ ਵੀ 2 ਦਿਨ ਬਾਅਦ ਬੈਠਕ ਕੀਤੀ ਜਾ ਰਹੀ ਹੈ ਤਾਂ ਜੋ ਮੀਡੀਆ ਦੇ ਹਰ ਖੇਤਰ ਰਾਹੀਂ ਵੋਟਰਾਂ ਨਾਲ ਸੰਪਰਕ ਕੀਤਾ ਜਾ ਸਕੇ। ਡਾ. ਰਾਜੂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਖਬਰਾਂ ਗਲਤ ਸਨ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਮਸ਼ੀਨਾਂ ਦੀ ਘਾਟ ਹੈ।

Exit mobile version