Site icon TV Punjab | Punjabi News Channel

ਚੀਨ ਦੀ ਮਦਦ ਦੇ ਦੋਸ਼ਾਂ ਤਹਿਤ ਸਾਬਕਾ ਪੁਲਿਸ ਅਧਿਕਾਰੀ ਗਿ੍ਰਫ਼ਤਾਰ

ਚੀਨ ਦੀ ਮਦਦ ਦੇ ਦੋਸ਼ਾਂ ਤਹਿਤ ਸਾਬਕਾ ਪੁਲਿਸ ਅਧਿਕਾਰੀ ਗਿ੍ਰਫ਼ਤਾਰ

Vancouver – ਬਿ੍ਰਟਿਸ਼ ਕੋਲੰਬੀਆ ਦੇ ਇਕ ਸੇਵਾਮੁਕਤ ਪੁਲਿਸ ਅਧਿਕਾਰੀ ਨੂੰ ਵਿਦੇਸ਼ੀ ਦਖ਼ਲ-ਅੰਦਾਜ਼ੀ ਅਤੇ ਸਾਜ਼ਿਸ਼ ਦੇ ਦੋਸ਼ਾਂ ਤਹਿਤ ਗਿ੍ਰਫ਼ਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਅੱਜ ਇੱਕ ਬਿਆਨ ਕਰਕੇ ਇਹ ਜਾਣਕਾਰੀ ਦਿੱਤੀ ਗਈ। ਆਰ. ਸੀ. ਐਮ. ਪੀ. ਮੁਤਾਬਕ 60 ਸਾਲਾ ਵਿਲੀਅਮ ਮੈਜਸ਼ਰ ਨੂੰ ਬੀਤੇ ਮੰਗਲਵਾਰ ਨੂੰ ਵੈਨਕੂਵਰ ਤੋਂ ਗਿ੍ਰਫ਼ਤਾਰ ਕੀਤਾ ਗਿਆ ਸੀ ਪਰ ਸਬੂਤਾਂ ਦੀ ਕਮੀ ਦੇ ਕਾਰਨ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਇਸ ਮਗਰੋਂ ਬੀਤੇ ਕੱਲ੍ਹ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਅਤੇ ਅਜੇ ਤੱਕ ਉਹ ਹਿਰਾਸਤ ’ਚ ਹਨ। ਪੁਲਿਸ ਮੁਤਾਬਕ ਮੈਜਸ਼ਰ ਨੇ ਪੀਪਲਜ਼ ਰਿਪਬਲਿਕ ਆਫ਼ ਚਾਈਨਾ ਨੂੰ ਲਾਭ ਪਹੁੰਚਾਉਣ ਦੇ ਮਕਸਦ ਤਹਿਤ ਖ਼ੁਫ਼ੀਆ ਜਾਣਕਾਰੀ ਜਾਂ ਹੋਰ ਸੇਵਾਵਾਂ ਇਕੱਠੀਆਂ ਕਰਨ ਲਈ ਆਪਣੇ ਗਿਆਨ ਅਤੇ ਕੈਨੇਡਾ ’ਚ ਆਪਣੇ ਸੰਪਰਕਾਂ ਦੀ ਵਰਤੋਂ ਕੀਤੀ ਸੀ। ਪੁਲਿਸ ਨੇ ਦੋਸ਼ ਲਾਇਆ ਹੈ ਕਿ ਮੈਜਸ਼ਰ ਨੇ ਕੈਨੇਡੀਅਨ ਕਾਨੂੰਨ ਦੇ ਦਾਇਰੇ ਤੋਂ ਬਾਹਰ ਜਾ ਕੇ ਚੀਨ ਸਰਕਾਰ ਵਲੋਂ ਇਕ ਵਿਅਕਤੀ ਦੀ ਪਹਿਚਾਣ ਕਰਨ ਅਤੇ ਉਸ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ’ਚ ਯੋਗਦਾਨ ਪਾਇਆ। ਮੈਜਸ਼ਰ ਹਾਂਗਕਾਂਗ ’ਚ ਰਹਿ ਰਹੇ ਹਨ ਪਰ ਉਨ੍ਹਾਂ ਨੇ ਬਿ੍ਰਟਿਸ਼ ਕੋਲੰਬੀਆ ਆਰ. ਸੀ. ਐਮ. ਪੀ. ਅਧਿਕਾਰੀ ਦੇ ਰੂਪ ’ਚ ਨਸ਼ੀਲੀਆਂ ਦਵਾਈਆਂ ਅਤੇ ਵਿੱਤੀ ਅਪਰਾਧਾਂ ’ਚ ਮੁਹਾਰਤ ਸਮੇਤ ਵੱਖ-ਵੱਖ ਭੂਮਿਕਾਵਾਂ ’ਚ ਨਿਭਾਈਆਂ ਸਨ। ਉਨ੍ਹਾਂ ਨੇ ਆਰ. ਸੀ. ਐਮ. ਪੀ. ’ਚ ਸਾਲ 1985 ਤੋਂ ਲੈ ਕੇ 2007 ਤੱਕ ਕੰਮ ਕੀਤਾ।

Exit mobile version