● On air now · ਟੀਵੀ ਪੰਜਾਬ

Punjabi News · Since 2013

Breaking

ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਨਵੀਂ ਦਿੱਲੀ : ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਹੀ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਛਾਬੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ…


ਨਵੀਂ ਦਿੱਲੀ : ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਹੀ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਛਾਬੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਸ਼ੁੱਕਰਵਾਰ ਨੂੰ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਪ੍ਰਦੀਪ ਛਾਬੜਾ ਨੂੰ ਪਾਰਟੀ ‘ਚ ਸ਼ਾਮਲ ਕੀਤਾ।

ਇਹ ਸਮਾਗਮ ਦਿੱਲੀ ‘ਚ ਹੀ ਆਯੋਜਿਤ ਹੋਇਆ ਹੈ। ਚੰਡੀਗੜ੍ਹ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਭਾਸ਼ ਚਾਵਲਾ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨਾਲ ਮਤਭੇਦ ਦੇ ਚੱਲਦਿਆਂ ਪ੍ਰਦੀਪ ਛਾਬੜਾ ਨੇ ਇਕ ਹਫ਼ਤਾ ਪਹਿਲਾਂ ਹੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ। ਹਾਲਾਂਕਿ ਪਾਰਟੀ ਹਾਈਕਮਾਨ ਨੇ ਉਨ੍ਹਾਂ ਦੇ ਅਸਤੀਫ਼ੇ ਨੂੰ ਮਨਜ਼ੂਰ ਨਹੀਂ ਕੀਤਾ ਸੀ।

ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪ੍ਰਦੀਪ ਛਾਬੜਾ ਨਾਲ ਫੋਨ ‘ਤੇ ਗੱਲ ਕੀਤੀ ਸੀ। ਰਾਵਤ ਨੇ ਛਾਬੜਾ ਨੂੰ ਅਸਤੀਫਾ ਵਾਪਸ ਲੈਣ ਲਈ ਕਿਹਾ ਸੀ। ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਦੀਪ ਛਾਬੜਾ ਨੂੰ ਆਮ ਆਦਮੀ ਦੀ ਰਾਸ਼ਟਰੀ ਕਾਰਜਕਰਨੀ ‘ਚ ਥਾਂ ਦਿੱਤੀ ਜਾ ਸਕਦੀ ਹੈ।

ਟੀਵੀ ਪੰਜਾਬ ਬਿਊਰੋ


Filed under