ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ‘ਤੇ ਵਿਜੀਲੈਂਝਸ ਦੀ ਕਾਰਵਾਈ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਦਾ ਮੁੱਦਾ ਬਣ ਗਈ ਹੈ । ਕਾਂਗਰਸ ਦੀ ਇਲਜ਼ਾਮਬਾਜੀ ਦੇ ਵਿਚਕਾਰ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਜੀਲੈਂਸ ਅੱਗੇ ਪੇਸ਼ ਹੋਣਗੇ । ਇਸ ਤੋਂ ਪਹਿਲਾਂ 12 ਅਪ੍ਰੈਲ ਨੂੰ ਸਾਬਕਾ ਸੀਐੱਮ ਚੰਨੀ ਨੂੰ ਪੇਸ਼ ਹੋਣ ਲਈ ਕਿਹਾ ਸੀ ਜਿਸ ‘ਤੇ ਚੰਨੀ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ। ਇਸ ਤੋਂ ਬਾਅਦ ਵਿਜੀਲੈਂਸ ਵੱਲੋਂ ਚੰਨੀ ਨੂੰ 20 ਅਪ੍ਰੈਲ ਨੂੰ ਪੇਸ਼ ਹੋਣ ਦਾ ਸਮਾਂ ਦਿੱਤਾ ਗਿਆ ਸੀ ਤੇ ਹੁਣ 20 ਅਪ੍ਰੈਲ ਦੀ ਥਾਂ ਅੱਜ ਹੀ ਪੇਸ਼ ਹੋਣ ਦੇ ਹੁਕਮ ਵਿਜੀਲੈਂਸ ਵੱਲੋਂ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਸਾਬਕਾ ਸੀਐੱਮ ਚੰਨੀ ਨੂੰ ਤਲਬ ਕੀਤਾ ਗਿਆ ਹੈ। ਇਹ ਜਾਣਕਾਰੀ ਖੁਦ ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਅੱਜ ਵਿਜੀਲੈਂਸ ਅੱਗੇ ਜ਼ਰੂਰ ਪੇਸ਼ ਹੋਵਾਂਗੇ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦਾ ਸਨਮਾਨ ਕਰਨ ਵਾਲੇ ਵਿਅਕਤੀ ਹਨ ਇਸ ਲਈ ਉੱਹ ਅੱਜ ਵਿਜੀਲੈਂਸ ਅੱਗੇ ਜ਼ਰੂਰ ਪੇਸ਼ ਹੋਣਗੇ।