ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੇ ਮੁੜ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਕੀਤਾ ਹੈ | ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਹੈ ਕਿ ਕੁਰਸੀ ਗਵਾਉਣ ਤੋਂ ਬਾਅਦ ਮਾਨਸਿਕ ਸੰਤੁਲਨ ਵੀ ਕੈਪਟਨ ਅਮਰਿੰਦਰ ਸਿੰਘ ਗਵਾ ਬੈਠੇ ਹਨ | ਇਸ ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਕੈਪਟਨ ਆਪਣੀ ਕਿਸਮਤ ਨਹੀਂ ਬਦਲ ਸਕੇ ਤਾਂ ਸਿੱਧੂ ਦਾ ਕੀ ਬਦਲਣਗੇ | ਮੁਸਤਫ਼ਾ ਦਾ ਕਹਿਣਾ ਹੈ ਕਿ 117 ਸੀਟਾਂ ਵਿਚੋਂ ਕਿਸੇ ਵੀ ਸੀਟ ‘ਤੇ ਕੈਪਟਨ ਸਿੱਧੂ ਨੂੰ ਚੈਲੰਜ ਕਰ ਦੇਣ | ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੈਪਟਨ ਦੀ ਜ਼ਮਾਨਤ ਜ਼ਬਤ ਨਾ ਹੋਈ ਤਾਂ ਉਹ ਸਿਆਸਤ ਛੱਡ ਦੇਣਗੇ |
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦਾ ਕੈਪਟਨ ‘ਤੇ ਹਮਲਾ
