ਬੱਚਿਆਂ ਦੀ ਮਾਨਸਿਕ ਸਿਹਤ ਲਈ ਫਲ ਅਤੇ ਸਬਜ਼ੀਆਂ ਜ਼ਰੂਰੀ – ਅਧਿਐਨ

ਇੱਕ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਜਿਹੜੇ ਬੱਚੇ ਫਲਾਂ ਅਤੇ ਸਬਜ਼ੀਆਂ ਨਾਲ ਭਰਪੂਰ ਖੁਰਾਕ ਖਾਂਦੇ ਹਨ, ਉਨ੍ਹਾਂ ਦੀ ਮਾਨਸਿਕ ਸਿਹਤ ਬਿਹਤਰ ਹੁੰਦੀ ਹੈ। ਇਹ ਅਧਿਐਨ ਹਾਲ ਹੀ ਵਿੱਚ ‘BMJ ਨਿਊਟ੍ਰੀਸ਼ਨ ਪ੍ਰੀਵੈਂਸ਼ਨ ਐਂਡ ਹੈਲਥ’ ਜਰਨਲ ਵਿੱਚ ਪ੍ਰਕਾਸ਼ਿਤ ਹੋਇਆ ਹੈ। ਇਸ ਲਈ, ਆਪਣੇ ਬੱਚੇ ਦੀ ਖੁਰਾਕ ਵਿੱਚ ਵੱਧ ਤੋਂ ਵੱਧ ਫਲ ਅਤੇ ਸਬਜ਼ੀਆਂ ਨੂੰ ਸ਼ਾਮਲ ਕਰਨਾ ਮਹੱਤਵਪੂਰਨ ਹੈ। ਇਸ ਨਾਲ ਉਨ੍ਹਾਂ ਦਾ ਸਰੀਰਕ ਵਿਕਾਸ ਹੀ ਨਹੀਂ ਹੋਵੇਗਾ, ਸਗੋਂ ਮਾਨਸਿਕ ਸਿਹਤ ਵੀ ਚੰਗੀ ਰਹੇਗੀ।

ਖੋਜ ਕੀ ਕਹਿੰਦੀ ਹੈ

ਖੋਜ ਵਿੱਚ ਪਾਇਆ ਗਿਆ ਕਿ ਜਿਹੜੇ ਬੱਚੇ ਚਾਰ ਜਾਂ ਪੰਜ ਵਾਰ ਜਾਂ ਇਸ ਤੋਂ ਵੱਧ ਫਲ ਅਤੇ ਸਬਜ਼ੀਆਂ ਖਾਂਦੇ ਹਨ, ਉਨ੍ਹਾਂ ਦੀ ਮਾਨਸਿਕ ਸਿਹਤ ਬਿਹਤਰ ਹੁੰਦੀ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੇ ਬੱਚਿਆਂ ਦੇ ਖਾਣ-ਪੀਣ ਵੱਲ ਵਿਸ਼ੇਸ਼ ਧਿਆਨ ਦਿਓ ਅਤੇ ਉਨ੍ਹਾਂ ਨੂੰ ਫਲ ਅਤੇ ਸਬਜ਼ੀਆਂ ਖਿਲਾਓ। ਇਨ੍ਹਾਂ ਟਿਪਸ ਦੀ ਮਦਦ ਨਾਲ ਤੁਸੀਂ ਆਪਣੇ ਬੱਚਿਆਂ ਨੂੰ ਆਸਾਨੀ ਨਾਲ ਫਲ ਅਤੇ ਸਬਜ਼ੀਆਂ ਖੁਆ ਸਕੋਗੇ।

ਰਚਨਾਤਮਕ ਬਣੋ

ਇਹ ਵੀ ਸੱਚ ਹੈ ਕਿ ਬੱਚਿਆਂ ਨੂੰ ਸਿਹਤਮੰਦ ਚੀਜ਼ਾਂ ਖੁਆਉਣਾ ਆਸਾਨ ਨਹੀਂ ਹੈ। ਇਸ ਲਈ ਕੁਝ ਰਚਨਾਤਮਕਤਾ ਦੀ ਮਦਦ ਲਓ। ਅੱਜ ਕੱਲ੍ਹ ਬਾਜ਼ਾਰ ਵਿੱਚ ਅਜਿਹੇ ਮੋਲਡ ਅਤੇ ਕਟਰ ਹਨ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਵੱਖ-ਵੱਖ ਤਰੀਕਿਆਂ ਨਾਲ ਫਲਾਂ ਅਤੇ ਸਬਜ਼ੀਆਂ ਨੂੰ ਕੱਟ ਕੇ ਦੇ ਸਕਦੇ ਹੋ। ਇਸ ਤਰ੍ਹਾਂ ਬੱਚਾ ਖੇਡਾਂ ਖੇਡਦੇ ਹੋਏ ਫਲ ਅਤੇ ਸਬਜ਼ੀਆਂ ਖਾਵੇਗਾ।