ਫਿਰੋਜ਼ਪੁਰ ਪੁਲਿਸ ਨੇ 3 ਕਰੋੜ ਦੀ ਹੈਰੋਇਨ ਫੜੀ, ਬਾਈਕ ਸਵਾਰ 2 ਨਸ਼ਾ ਤਸਕਰ ਗ੍ਰਿਫਤਾਰ

ਡੈਸਕ- ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੀ ਪੁਲਿਸ ਨੂੰ ਸ਼ੁੱਕਰਵਾਰ ਨੂੰ ਵੱਡੀ ਸਫਲਤਾ ਮਿਲੀ ਹੈ। ਸਦਰ ਥਾਣਾ ਜੀਰਾ ਪੁਲਿਸ ਟੀਮ ਵੱਲੋਂ 2 ਬਾਈਕ ਸਵਾਰ ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਫੜੇ ਗਏ ਹੈਰੋਇਨ ਦੀ ਕੀਮਤ 3 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਤਸਕਰਾਂ ਦੇ ਕਬਜ਼ੇ ‘ਚੋਂ ਕੰਪਿਊਟਰ ਕੀ-ਬੋਰਡ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।

ਥਾਣਾ ਸਦਰ ਜੀਰਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਟੀਮ ਸਮੇਤ ਲਗਾਤਾਰ ਗਸ਼ਤ ‘ਤੇ ਸਨ। ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਨਿਸ਼ਾਨ ਸਿੰਘ ਅਤੇ ਕਰਮਵੀਰ ਸਿੰਘ ਵਾਸੀ ਪਿੰਡ ਰਾਜੋਕੇ ਜ਼ਿਲ੍ਹਾ ਤਰਨਤਾਰਨ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਦਾਣਾ ਮੰਡੀ ਬਹਿਕ ਗੁੱਜਰਾ ਨੇੜੇ ਗਾਹਕ ਦੀ ਉਡੀਕ ਕਰ ਰਹੇ ਹਨ। ਜੇਕਰ ਮੌਕੇ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਫੜਿਆ ਜਾ ਸਕਦਾ ਹੈ।

ਉਕਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਨੂੰ ਉਸੇ ਸਮੇਂਥਾਣੇ ਲਿਜਾਇਆ ਗਿਆ। ਇਸ ਤੋਂ ਬਾਅਦ ਪੁੱਛਗਿੱਛ ਕੀਤੀ ਗਈ ਕਿ ਉਹ ਇਹ ਹੈਰੋਇਨ ਕਿੱਥੋਂ ਲਿਆ ਰਹੇ ਸਨ। ਉਹ ਇਸ ਨੂੰ ਅੱਗੇ ਕਿੱਥੇ ਸਪਲਾਈ ਕਰਨ ਜਾ ਰਹੇ ਸਨ, ਇਸ ਨਾਲ ਨੈੱਟਵਰਕ ਦੇ ਹੋਰ ਲੋਕਾਂ ਨੂੰ ਉਨ੍ਹਾਂ ਨੂੰ ਫੜਨ ਦਾ ਮੌਕਾ ਮਿਲੇਗਾ।