● On air now · ਟੀਵੀ ਪੰਜਾਬ

Punjabi News · Since 2013

Breaking

ਫ਼ਿਰੋਜ਼ਪੁਰ ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਇਆ ਮੁਕਾਬਲਾ, ਨਸ਼ਾ ਤਸਕਰ ਕਾਬੂ

ਡੈਸਕ- ਫ਼ਿਰੋਜ਼ਪੁਰ ਦੇ ਗੁਰੂਹਰਸਹਾਏ ਨੇੜੇ ਸੋਮਵਾਰ ਸਵੇਰੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋ ਗਿਆ ਪੁਲਿਸ ਨੂੰ ਦੇਖਦਿਆਂ ਹੀ ਨਸ਼ਾ ਤਸਕਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਖਮੀਪੁਰ ਨੇੜੇ ਕੁਝ…


ਡੈਸਕ- ਫ਼ਿਰੋਜ਼ਪੁਰ ਦੇ ਗੁਰੂਹਰਸਹਾਏ ਨੇੜੇ ਸੋਮਵਾਰ ਸਵੇਰੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋ ਗਿਆ ਪੁਲਿਸ ਨੂੰ ਦੇਖਦਿਆਂ ਹੀ ਨਸ਼ਾ ਤਸਕਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਖਮੀਪੁਰ ਨੇੜੇ ਕੁਝ ਨਸ਼ਾ ਤਸਕਰ ਮੌਜੂਦ ਹਨ। ਸੂਚਨਾ ਦੀ ਪੁਸ਼ਟੀ ਹੁੰਦੇ ਹੀ ਪੁਲਿਸ ਨੇ ਤੁਰੰਤ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਦੱਸ ਦੇਈਏ ਕਿ ਜਦੋਂ ਪੁਲਿਸ ਛਾਪਾ ਮਾਰਨ ਪਹੁੰਚੀ ਤਾਂ ਤਸਕਰਾਂ ਨੇ ਸਭ ਤੋਂ ਪਹਿਲਾਂ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਕਰੀਬ ਦਸ ਮਿੰਟ ਤੱਕ ਚੱਲੀ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮ ਦਾ ਇੱਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।

ਪੁਲਿਸ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਕਿੰਨੇ ਸਮੇਂ ਤੋਂ ਇਸ ਕੰਮ ਵਿੱਚ ਸ਼ਾਮਲ ਸੀ। ਸੂਤਰਾਂ ਅਨੁਸਾਰ ਮੁਲਜ਼ਮਾਂ ਕੋਲੋਂ ਕੁਝ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਜਲਦ ਹੀ ਫ਼ਿਰੋਜ਼ਪੁਰ ਵਿੱਚ ਹੀ ਮੁਲਜ਼ਮਾਂ ਖ਼ਿਲਾਫ਼ ਇੱਕ ਹੋਰ ਵੱਖਰੀ ਐਫਆਈਆਰ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਸ ਜਲਦ ਹੀ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ‘ਚੋਂ ਮੈਡੀਕਲ ਕਰਵਾਇਆ ਜਾਵੇਗਾ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।


Filed under