ਕੁੜੀ ਨੂੰ ਘਰ ‘ਚ ਬੰਦ ਰੱਖ ਕਰਦੇ ਸੀ ਜ਼ਬਰ-ਜਿਨਾਹ, ਇੱਕ ਫਰਾਰ ਇੱਕ ਕਾਬੂ

ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ 26 ਸਾਲਾ ਕੁੜੀ ਨਾਲ ਚੰਡੀਗੜ੍ਹ ਵਿੱਚ ਜ਼ਬਰ-ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਕੁੜੀ ਨੂੰ ਸੈਕਟਰ 39 ਦੇ ਇੱਕ ਘਰ ਵਿੱਚ ਬੰਦ ਰੱਖਿਆ ਗਿਆ ਸੀ । ਪੁਲਿਸ ਨੇ ਜ਼ਬਰ-ਜਨਾਹ ਦੇ ਇੱਕ ਦੋਸ਼ੀ ਪਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ । ਉੱਥੇ ਹੀ ਦੂਜਾ ਮੁਲਜ਼ਮ ਸੰਨੀ ਫ਼ਰਾਰ ਦੱਸਿਆ ਜਾ ਰਿਹਾ ਹੈ । ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ । ਜਾਣਕਾਰੀ ਮੁਤਾਬਕ ਪੀੜਤਾ ਸ਼ਿਮਲਾ ਦੀ ਰਹਿਣ ਵਾਲੀ ਹੈ ਅਤੇ ਉਸ ਨਾਲ 4 ਦਿਨਾਂ ਤੱਕ ਜ਼ਬਰ-ਜਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਪੀੜਤਾ ਨੂੰ ਕਮਰੇ ਵਿੱਚ ਬੰਧਕ ਬਣਾ ਕੇ ਰੱਖਿਆ ਗਿਆ ਸੀ । ਉਹ ਕਿਸੇ ਤਰ੍ਹਾਂ ਮੁਲਜ਼ਮਾਂ ਦੀ ਕੈਦ ਤੋਂ ਬਚ ਕੇ ਪੁਲਿਸ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾਈ । ਪੀੜਤਾ ਨੇ ਪੁਲਿਸ ਨੂੰ ਉਸ ਘਰ ਬਾਰੇ ਜਾਣਕਾਰੀ ਦਿੱਤੀ ਜਿੱਥੇ ਉਸ ਨੂੰ ਬੰਦੀ ਬਣਾ ਕੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਪਰਵਿੰਦਰ ਨੂੰ ਫੜ ਲਿਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਸੰਨੀ 4 ਦਿਨ ਪਹਿਲਾਂ ਮੁਲਜ਼ਮ ਪੀੜਤ ਨੂੰ ਘੁਮਾਉਣ ਦੇ ਬਹਾਨੇ ਲੈ ਗਿਆ ਤੇ ਬਹਿਲਾ-ਫੁਸਲਾ ਕੇ ਕਿਸੇ ਮਕਾਨ ਵਿੱਚ ਲੈ ਗਿਆ। ਜਿੱਥੇ ਉਸਨੇ ਆਪਣੇ ਦੋਸਤ ਨਾਲ ਮਿਲ ਕੇ ਪੀੜਤ ਨੂੰ ਬੰਧਕ ਬਣਾ ਲਿਆ ਤੇ ਦੋਹਾਂ ਨੇ ਉਸਦੇ ਨਾਲ ਜ਼ਬਰ-ਜਨਾਹ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹ ਕਮਰਾ ਪਰਵਿੰਦਰ ਦਾ ਹੈ।