ਵੱਡੀ ਖ਼ਬਰ: ਗੈਂਗਸਟਰ ਜੈਪਾਲ ਭੁੱਲਰ ਦੇ ਮਾਪਿਆਂ ਵੱਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ, ਪੁਲਿਸ ‘ਤੇ ਲਾਏ ਗੰਭੀਰ ਦੋਸ਼

ਟੀਵੀ ਪੰਜਾਬ ਬਿਊਰੋ- ਜਗਰਾਓਂ ਦੀ ਦਾਣਾ ਮੰਡੀ ਵਿਚ ਦਿਨ ਦਿਹਾੜੇ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦਾ ਬੀਤੇ ਦਿਨੀਂ ਇਕ ਸਾਂਝੇ ਆਪਰੇਸ਼ਨ ਰਾਹੀਂ ਪੁਲਿਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਸੀ।

ਇਸ ਘਟਨਾ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦੇ  ਪਿਤਾ ਭੁਪਿੰਦਰ ਸਿੰਘ ਨੇ ਅੱਜ ਜੈਪਾਲ ਭੁੱਲਰ ਦਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬੰਗਾਲ ਪੁਲਸ ਨੇ ਉਸ ਦਾ ਫੇਕ ਐਨਕਾਉਂਟਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਸਰੀਰ ’ਤੇ ਕਈ ਫੈਕਚਰ ਹਨ ਉਸ ਦੇ ਨਾਲ ਮਾਰਕੁੱਟ ਕਰਕੇ ਉਸ ਦਾ ਐਨਕਾਉਂਟਰ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਜੈਪਾਲ ਭੁੱਲਰ ਦਾ ਫ਼ਿਰੋਜ਼ਪੁਰ ’ਚ ਪੋਸਟਮਾਰਟਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਨ੍ਹਾਂ ਵੱਲੋਂ
ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।