Site icon TV Punjab | Punjabi News Channel

ਜੰਡਿਆਲਾ ਗੁਰੂ ‘ਚ ਪੁਲਿਸ ਐਨਕਾਉਂਟਰ, ਕਤਲ ਕੇਸਾਂ ਵਿੱਚ ਲੋੜੀਂਦਾ ਗੈਂਗਸਟਰ ਅਮਰੀ ਢੇਰ

ਡੈਸਕ- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਪੁਲਿਸ ਐਂਕਾਉਂਟਰ ਹੋਇਆ ਹੈ। ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਢੇਰ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਅਮਰੀ ਕਈ ਕਤਲ ਕੇਸਾਂ ਵਿੱਚ ਲੋੜੀਂਦੇ ਸੀ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ 4 ਹੋਰਾਂ ਨੂੰ ਵੀ ਇਸ ਐਂਕਾਉਂਟਰ ਵਿੱਚ ਢੇਰ ਕੀਤਾ ਹੈ। ਦੱਸ ਦਈਏ ਕਿ ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।

ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਪੁਲਿਸ ਵੱਲੋਂ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੇ ਦੱਸਿਆ ਕਿ ਉਸ ਨੇ 2 ਕਿਲੋ ਹੈਰੋਇਨ ਲੁੱਕਾ ਕੇ ਰੱਖੀ ਸੀ। ਪੁਲਿਸ ਉਸ ਨੂੰ ਉੱਥੇ ਲੈ ਕੇ ਗਈ ਸੀ। ਉਸ ਨੇ ਉੱਥੇ ਇੱਕ ਪਿਸਤੌਲ ਵੀ ਛੁਪਾ ਕੇ ਰੱਖਿਆ ਹੋਇਆ ਸੀ।ਗੈਂਗਸਟਰ ਨੇ ਹੈਰੋਇਨ ਕੱਢਣ ਦੇ ਬਹਾਨੇ ਉਥੇ ਰੱਖੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਉਸ ਦੀ ਗੋਲੀ ਨਾਲ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਸਿੱਧੀ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਮੁਕਾਬਲੇ ‘ਚ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪੁਲਿਸ ਮੁਲਾਜ਼ਮ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ।

Exit mobile version