● On air now · ਟੀਵੀ ਪੰਜਾਬ

Punjabi News · Since 2013

Breaking

ਕੈਨੇਡਾ ‘ਚ ਗੈਂਗਵਾਰ : ਗੈਂਗ.ਸਟਰ ਕਰਨਵੀਰ ਗਰਚਾ ਦਾ ਗੋਲੀਆਂ ਮਾਰ ਕੇ ਕਤ.ਲ

ਡੈਸਕ- ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਐਤਵਾਰ ਰਾਤ 9.20 ਵਜੇ ਕੋਕੁਇਟਲਮ ਸ਼ਹਿਰ ਵਿਚ ਵਾਪਰੀ। ਕਰਨਵੀਰ ਸਿੰਘ (25) ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਬ੍ਰਿਟਿਸ਼ ਕੋਲੰਬੀਆ ਸੂਬੇ ਦੀ…


ਡੈਸਕ- ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਐਤਵਾਰ ਰਾਤ 9.20 ਵਜੇ ਕੋਕੁਇਟਲਮ ਸ਼ਹਿਰ ਵਿਚ ਵਾਪਰੀ। ਕਰਨਵੀਰ ਸਿੰਘ (25) ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਪੁਲਿਕ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਕਾਰ ਤੋਂ ਹੇਠਾਂ ਉਤਰਦੇ ਹੀ ਅਣਪਛਾਤੇ ਮੁਲਜ਼ਮਾਂ ਵੱਲੋਂ ਕਰਨਵੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਿਸ ਘਟਨਾ ਤੋਂ ਪਹਿਲਾਂ ਕਰਨਵੀਰ ਸਿੰਘ ਨੂੰ ਉਤਾਰਨ ਵਾਲੇ ਡਰਾਈਵਰ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਨਸ਼ਾ ਤਸਕਰਾਂ ਜਾਂ ਗੈਂਗਸਟਰਾਂ ਨੇ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਫਿਲਹਾਲ ਅਸਲ ਕਾਤਲਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਕੈਨੇਡੀਅਨ ਪੁਲਿਸ ਵੱਲੋਂ ਇੱਕ ਪਬਲਿਕ ਸੇਫਟੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕਰਨਵੀਰ ਸਿੰਘ ਗਰਚਾ ਦਾ ਨਾਮ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਉਸ ਦੇ ਇੱਕ ਸਾਥੀ ਹਰਜੀਤ (22) ਦਾ ਨਾਂ ਵੀ ਸੀ। ਉਸ ਦੇ ਗੈਂਗ ਅਤੇ ਨਸ਼ਿਆਂ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।


Filed under