ਟੀਵੀ ਪੰਜਾਬ ਬਿਊਰੋ-ਚੀਨ ਦੇ ਰਿਹਾਇਸ਼ੀ ਇਲਾਕੇ ‘ਚ ਐਤਵਾਰ ਸਵੇਰੇ ਭਿਆਨਕ ਗੈਸ ਧਮਾਕਾ ਹੋਣ ਦੀ ਖਬਰ ਹੈ। ਇਸ ਧਮਾਕੇ ਨਾਲ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 150 ਤੋਂ ਵੱਧ ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ।
ਚੀਨ ਦੇ ਅਧਿਕਾਰਤ ਮੀਡੀਆ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਧਮਾਕਾ ਹੁਬੇਈ ਸੂਬੇ ਦੇ ਝਾਂਗਵਾਨ ਜ਼ਿਲ੍ਹੇ ਦੇ ਸ਼ਿਆਨ ਸ਼ਹਿਰ ਵਿਚ ਸਵੇਰੇ ਕਰੀਬ 6:30 ਵਜੇ ਹੋਇਆ। ਖ਼ਬਰਾਂ ਮੁਤਾਬਕ ਇਸ ਧਮਾਕੇ ਨਾਲ ਜਿਲੇ ਦਾ ਇਕ ਬਾਜ਼ਾਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਧਮਾਕੇ ਵਿਚ 12 ਲੋਕਾਂ ਦੀ ਮੌਤ ਹੋ ਗਈ ਅਤੇ 150 ਲੋਕਾਂ ਨੂੰ ਜਖਮੀ ਹਾਲਤ ਵਿੱਚ ਧਮਾਕਾ ਸਥਾਨ ਕੱਢਿਆ ਗਿਆ। ਇਨ੍ਹਾਂ ਵਿਚੋਂ ਵਿਅਕਤੀ 39 ਗੰਭੀਰ ਰੂਪ ਨਾਲ ਜ਼ਖਮੀ ਹਨ। ਉਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।