ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇੱਕ ਹੋਰ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ

ਨਵੀਂ ਦਿੱਲੀ – ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਸਰਕਾਰੀ ਤੇਲ ਕੰਪਨੀਆਂ ਨੇ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਤੇਲ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰ ਅਤੇ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਇਸ ਨਵੇਂ ਵਾਧੇ ਤੋਂ ਬਾਅਦ ਜਿਥੇ ਘਰੇਲੂ ਗੈਸ ਸਿਲੰਡਰ 25.50 ਰੁਪਏ ਮਹਿੰਗਾ ਹੋ ਗਿਆ ਹੈ, ਉਥੇ ਵਪਾਰਕ ਸਿਲੰਡਰ ਦੀ ਕੀਮਤ ਵਿਚ 84 ਰੁਪਏ ਦਾ ਵਾਧਾ ਹੋਇਆ ਹੈ।

ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ 1 ਜੂਨ ਨੂੰ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਸੀ ਪਰ 19 ਕਿੱਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 122 ਰੁਪਏ ਘੱਟ ਕੇ 1488.50 ਰੁਪਏ ਪ੍ਰਤੀ ਸਿਲੰਡਰ ਹੋ ਗਈ। ਇਥੇ ਗੱਲ ਕਰੀਏ ਕਿ 1 ਮਈ ਨੂੰ ਗੈਸ ਕੰਪਨੀਆਂ ਨੇ ਵਪਾਰਕ ਵਰਤੋਂ ਵਿਚ ਆਉਣ ਵਾਲੇ 19 ਕਿਲੋ ਗੈਸ ਸਿਲੰਡਰ ਦੀ ਕੀਮਤ ਵਿਚ 45 ਰੁਪਏ ਦੀ ਕਟੌਤੀ ਕੀਤੀ ਸੀ। ਜਿਸ ਕਾਰਨ ਇਸ ਦੀਆਂ ਕੀਮਤਾਂ ਘੱਟ ਕੇ 1610.50 ਰੁਪਏ ‘ਤੇ ਆ ਗਈਆਂ ਸਨ।

ਟੀਵੀ ਪੰਜਾਬ ਬਿਊਰੋ