● On air now · ਟੀਵੀ ਪੰਜਾਬ

Punjabi News · Since 2013

Breaking

ਮੋਦੀ ਸਰਕਾਰ ਦੇ ਹੱਕ ‘ਚ ਖੁੱਲ੍ਹ ਕੇ ਬੋਲੇ ਗੌਤਮ ਅਡਾਨੀ

ਨਵੀਂ ਦਿੱਲੀ : ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਦੇਸ਼ ਦੇ ਦੂਜੇ ਸਭ ਤੋਂ ਅਮੀਰ ਕਾਰੋਬਾਰੀ ਹਨ। ਮੋਦੀ ਸਰਕਾਰ ਨਾਲ ਉਨ੍ਹਾਂ ਦੇ ਰਿਸ਼ਤੇ ‘ਤੇ ਵਿਰੋਧੀਆਂ ਨੇ ਵੀ ਸਵਾਲ ਚੁੱਕੇ ਹਨ। ਅਕਸਰ ਕਾਰੋਬਾਰੀ ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਦਾ ਨਾਂਅ ਲੈ…


ਨਵੀਂ ਦਿੱਲੀ : ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਦੇਸ਼ ਦੇ ਦੂਜੇ ਸਭ ਤੋਂ ਅਮੀਰ ਕਾਰੋਬਾਰੀ ਹਨ। ਮੋਦੀ ਸਰਕਾਰ ਨਾਲ ਉਨ੍ਹਾਂ ਦੇ ਰਿਸ਼ਤੇ ‘ਤੇ ਵਿਰੋਧੀਆਂ ਨੇ ਵੀ ਸਵਾਲ ਚੁੱਕੇ ਹਨ।

ਅਕਸਰ ਕਾਰੋਬਾਰੀ ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਦਾ ਨਾਂਅ ਲੈ ਕੇ ਵਿਰੋਧੀ ਧਿਰ ਦੀ ਤਰਫੋਂ ਇਹ ਕਿਹਾ ਜਾਂਦਾ ਹੈ ਕਿ ਸਰਕਾਰ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਪਰ ਹੁਣ ਉਦਯੋਗਪਤੀ ਗੌਤਮ ਅਡਾਨੀ ਮੋਦੀ ਸਰਕਾਰ ਦੇ ਸਮਰਥਨ ਵਿਚ ਖੁੱਲ੍ਹ ਕੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਆਲੋਚਨਾ ਦੇਸ਼ ਦੇ ਰਾਸ਼ਟਰੀ ਸਨਮਾਨ ਅਤੇ ਵਿਸ਼ਵਾਸ ਨੂੰ ਠੇਸ ਪਹੁੰਚਾਉਣ ਦੀ ਕੀਮਤ ‘ਤੇ ਨਹੀਂ ਕੀਤੀ ਜਾਣੀ ਚਾਹੀਦੀ।

ਟੀਵੀ ਪੰਜਾਬ ਬਿਊਰੋ


Filed under