● On air now · ਟੀਵੀ ਪੰਜਾਬ

Punjabi News · Since 2013

Breaking

ਕੇਂਦਰੀ ਪੰਜਾਬੀ ਲੇਖਕ ਸਭਾ ਦਾ ਜਨਰਲ ਇਜਲਾਸ 12 ਸਤੰਬਰ ਨੂੰ

ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਕੇਂਦਰੀ ਲੇਖਕ ਸਭਾ ਦਾ ਜਨਰਲ ਇਜਲਾਸ 12 ਸਤੰਬਰ ਐਤਵਾਰ ਨੂੰ ਠੀਕ 10.30 ਵਜੇ ਪੰਜਾਬੀ ਭਵਨ ਲੁਧਿਆਣਾ…


ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਕੇਂਦਰੀ ਲੇਖਕ ਸਭਾ ਦਾ ਜਨਰਲ ਇਜਲਾਸ 12 ਸਤੰਬਰ ਐਤਵਾਰ ਨੂੰ ਠੀਕ 10.30 ਵਜੇ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵੇਗਾ। ਇਸ ਮੌਕੇ ਨਾਮਵਰ ਖੇਤੀ ਮਾਹਰ ਤੇ ਖਾਧ-ਖ਼ੁਰਾਕ ਵਿਸੇਸ਼ਗ ਡਾ. ਦਵਿੰਦਰ ਸ਼ਰਮਾ ਖੇਤੀ ਮਸਲਿਆਂ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ।

ਉਨ੍ਹਾਂ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਗਿਆਨੀ ਹੀਰਾ ਸਿੰਘ ਦਰਦ ਯਾਦਗਾਰੀ ਪੁਰਸਕਾਰ, ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ ਅਤੇ ਡਾ. ਐਸ. ਤਰਸੇਮ ਸਾਹਿਤ ਸਾਧਨਾ ਪੁਰਸਕਾਰ ਇਸ ਸਾਲ ਕ੍ਰਮਵਾਰ ਸੁਸ਼ੀਲ ਦੁਸਾਂਝ, ਡਾ. ਸਰਬਜੀਤ ਸਿੰਘ ਅਤੇ ਗੁਰਬਚਨ ਸਿੰਘ ਭੁੱਲਰ ਨੂੰ ਪ੍ਰਦਾਨ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਿਛਲੇ ਡੇਢ ਸਾਲ ਵਿਚ ਕੀਤੇ ਗਏ ਕੰਮਾਂ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗੀ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ-ਰੇਖਾ ਤਹਿ ਕੀਤੀ ਜਾਵੇਗੀ। ਕੇਂਦਰੀ ਦੇ ਹਾਜ਼ਰ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਭਾ ਦੇ ਕੰਮ ਨੂੰ ਹੋਰ ਸਚਾਰੂ ਬਣਾਉਣ ਦੀ ਵਿਉਂਤ-ਬੰਦੀ ਕੀਤੀ ਜਾਵੇਗੀ।

ਟੀਵੀ ਪੰਜਾਬ ਬਿਊਰੋ


Filed under