ਕੇਂਦਰੀ ਪੰਜਾਬੀ ਲੇਖਕ ਸਭਾ ਦਾ ਜਨਰਲ ਇਜਲਾਸ 12 ਸਤੰਬਰ ਨੂੰ

ਜਲੰਧਰ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦਾ ਜਨਰਲ ਇਜਲਾਸ 12 ਸਤੰਬਰ ਦਿਨ ਐਤਵਾਰ ਨੂੰ ਠੀਕ 10 ਵਜੇ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵਾਗਾ। ਨਾਮਵਰ ਖੇਤੀ ਮਾਹਰ ਤੇ ਖਾਧ-ਖ਼ੁਰਾਕ ਮਾਹਰ ਡਾ. ਦਵਿੰਦਰ ਸ਼ਰਮਾ ਖੇਤੀ ਮਸਲਿਆਂ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ।

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਗਿਆਨੀ ਹੀਰਾ ਸਿੰਘ ਦਰਦ, ਡਾ. ਰਵਿੰਦਰ ਸਿੰਘ ਰਵੀ ਅਤੇ ਡਾ. ਐਸ. ਤਰਸੇਮ ਦੀ ਯਾਦ ਵਿਚ ਦਿੱਤੇ ਜਾਣ ਵਾਲੇ ਸਨਮਾਨ ਇਸ ਸਾਲ ਕ੍ਰਮਵਾਰ ਸੁਸ਼ੀਲ ਦੁਸਾਂਝ, ਡਾ. ਸਰਬਜੀਤ ਸਿੰਘ ਅਤੇ ਗੁਰਬਚਨ ਸਿੰਘ ਭੁੱਲਰ ਨੂੰ ਪ੍ਰਦਾਨ ਕੀਤੇ ਜਾਣਗੇ।

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਿਛਲੇ ਡੇਢ ਸਾਲ ਵਿਚ ਕੀਤੇ ਗਏ ਕੰਮਾਂ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗੀ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ-ਰੇਖਾ ਤਹਿ ਕੀਤੀ ਜਾਵੇਗੀ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਹਾਜ਼ਰ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਭਾ ਦੇ ਕੰਮ ਨੂੰ ਹੋਰ ਸਚਾਰੂ ਬਣਾਉਣ ਦੀ ਵਿਉਂਤ-ਬੰਦੀ ਕੀਤੀ ਜਾਵੇਗੀ।

ਟੀਵੀ ਪੰਜਾਬ ਬਿਊਰੋ