● On air now · ਟੀਵੀ ਪੰਜਾਬ

Punjabi News · Since 2013

Breaking

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z ਸੁਰੱਖਿਆ

ਡੈਸਕ- ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਛੱਡ ਦਿੱਤੀ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ। ਜਿਸ…


ਡੈਸਕ- ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਛੱਡ ਦਿੱਤੀ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ।

ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇਂਦਰ ਨੇ ਉਨ੍ਹਾਂ ਕੋਲੋਂ Z ਸਕਿਓਰਿਟੀ ਵਾਪਸ ਲੈ ਲਈ ਹੈ। ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ z ਸੁਰੱਖਿਆ ਦਿੱਤੀ ਗਈ ਸੀ।


Filed under