Site icon TV Punjab | Punjabi News Channel

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

ਡੈਸਕ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫਾ ਦੇ ਦਿੱਤਾ ਹੈ। ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਹੋਏ ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਰਾਜਪਾਲ ਪੁਰੋਹਿਤ ਨੇ ਆਪਣੇ ਅਸਤੀਫੇ ਵਿਚ ਲਿਖਿਆ ਹੈ-‘ਆਪਣੇ ਨਿੱਜੀ ਕਾਰਨਾਂ ਤੇ ਕੁਝ ਹੋਰ ਵਚਨਬੱਧਤਾਵਾਂ ਕਾਰਨ ਮੈਂ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ। ਕ੍ਰਿਪਾ ਕਰਕੇ ਇਸ ਨੂੰ ਸਵੀਕਾਰ ਕੀਤਾ ਜਾਵੇ।

ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੇ ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ 2017 ਤੋਂ 2021 ਤੱਕ ਤਾਮਿਲਨਾਡੂ ਅਤੇ 2016 ਤੋਂ 2017 ਤੱਕ ਅਸਾਮ ਦੇ ਰਾਜਪਾਲ ਸਨ। ਪੁਰੋਹਿਤ ਦਾ ਜਨਮ 16 ਅਪ੍ਰੈਲ 1940 ਨੂੰ ਰਾਜਸਥਾਨ ਦੇ ਨਵਲਗੜ੍ਹ ਵਿੱਚ ਹੋਇਆ ਸੀ।

Exit mobile version