ਫਿਰੋਜ਼ਪੁਰ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਦੀ ਮਾਨ ਸਰਕਾਰ ਵਿਚਕਾਰ ਸ਼ਬਦੀ ਜੰਗ ਜਾਰੀ ਹੈ । ਇੱਕ ਵਾਰ ਫਿਰ ਤੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਚ ਨਸ਼ੇ ਨੂੰ ਲੈ ਕੇ ਚਿੰਤਾ ਦਾ ਪ੍ਰਕਟਾਵਾ ਕੀਤਾ ਹੈ ।ਰਾਜਪਾਲ ਦਾ ਕਹਿਣਾ ਹੈ ਕਿ ਪੰਜਾਬ ਚ ਬਾਰਡਰ ਪਾਰ ਤੋਂ ਲਗਾਤਾਰ ਨਸ਼ਾ ਆ ਰਿਹਾ ਹੈ ।ਪੰਜਾਬ ਪੁਲਿਸ ਨੂੰ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇਸ’ਤੇ ਲਗਾਮ ਲਗਾਉਣੀ ਚਾਹੀਦੀ ਹੈ ।
ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਆਏ ਗਵਰਨਰ ਨੇ ਇਕ ਸਮਾਗਮ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਚੰਡੀਗੜ੍ਹ ਬੈਠੇ ਪੰਜਾਬ ਦੇ ਹਰੇਕ ਮੁੱਦੇ ਅਤੇ ਘਟਨਾਵਾਂ ਦੀ ਜਾਣਕਾਰੀ ਰਖਦੇ ਹਨ ।ਉਨ੍ਹਾਂ ਕਿਹਾ ਕਿ ਚਾਹੇ ਪੰਜਾਬ ਦੇ ਡੀ.ਜੀ.ਪੀ ਸੂਬੇ ਚ ਡ੍ਰਗਸ ਰਿਕਵਰੀ ਅਤੇ ਗ੍ਰਿਫਤਾਰੀਆਂ ਦਾ ਅੰਕੜੇ ਦਿੰਦੇ ਹਨ ਪਰ ਇਹ ਕਾਫੀ ਨਹੀਂ ਹੈ ।ਸੂਬੇ ਚ ਅਜੇ ਹੋਰ ਸਖਤੀ ਦੀ ਲੋੜ ਹੈ ।
ਪੰਜਾਬ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ 135 ਕਰੋੜ ਜਨਤਾ ਲਈ ਪੰਜਾਬ ਦਾ ਕਿਸਾਨ ਪਸੀਨਾ ਵਹਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਸਦਕਾ ਦੇਸ਼ ਅਨਾਜ ਸਰਪਲੱਸ ਚੱਲ ਰਿਹਾ ਹੈ ।
ਗਵਰਨਰ ਨੇ ਪੰਜਾਬ ਦੇ ਲੋਕਾਂ ਨੂੰ ਨਸ਼ੇ ਖਿਲਾਫ ਇੱਕਜੁਟਤਾ ਅਤੇ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ।