● On air now · ਟੀਵੀ ਪੰਜਾਬ

Punjabi News · Since 2013

Breaking

ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ ‘ਚ ਧਮਾਕੇ ਦਾ ਮਾਮਲਾ, ਆਟੋ ਡ੍ਰਾਈਵਰ ਗ੍ਰਿਫ਼ਤਾਰ

ਡੈਸਕ- ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਪੁਲਿਸ ਟੀਮ ਨੇ ਦੇਰ ਰਾਤ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ, ਪਰ ਅਧਿਕਾਰੀ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ।…


ਡੈਸਕ- ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਪੁਲਿਸ ਟੀਮ ਨੇ ਦੇਰ ਰਾਤ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ, ਪਰ ਅਧਿਕਾਰੀ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ। ਇਸ ਸਮੇਂ ਇਸ ਘਰ ਵਿੱਚ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਰਹਿ ਰਹੇ ਹਨ ਪਰ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਸੇਵਾਮੁਕਤ ਐਸਐਸਪੀ ਹਰਕੀਰਤ ਸਿੰਘ ਘਰ ਵਿੱਚ ਰਹਿੰਦੇ ਸਨ।

ਚੰਡੀਗੜ੍ਹ ਪੁਲਿਸ ਫਿਲਹਾਲ ਇਸ ਮਾਮਲੇ ‘ਚ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ। ਫਿਲਹਾਲ ਡੀਜੀਪੀ ਸੁਰਿੰਦਰ ਸਿੰਘ ਯਾਦਵ ਦੀ ਅਗਵਾਈ ਵਿੱਚ ਆਈਜੀ ਰਾਜਕੁਮਾਰ, ਐਸਐਸਪੀ ਕੰਵਰਦੀਪ ਕੌਰ ਸਮੇਤ ਸੀਨੀਅਰ ਅਧਿਕਾਰੀ ਇਸ ਮਾਮਲੇ ਵਿੱਚ ਲੱਗੇ ਹੋਏ ਹਨ। ਚੰਡੀਗੜ੍ਹ ਪੁਲਿਸ ਨੂੰ ਇਸ ਮਾਮਲੇ ਵਿੱਚ ਕਈ ਅਹਿਮ ਜਾਣਕਾਰੀਆਂ ਵੀ ਮਿਲੀਆਂ ਹਨ।


Filed under