● On air now · ਟੀਵੀ ਪੰਜਾਬ

Punjabi News · Since 2013

Breaking

ਕਾਂਗਰਸ ਨੂੰ ਵੱਡਾ ਝਟਕਾ , ਗੁਲਾਮ ਨਬੀ ਆਜ਼ਾਦ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ- ਰਾਹੁਲ ਗਾਂਧੀ ਦੇ ਕਾਂਗਰਸ ਪਾਰਟੀ ਚ ਸ਼ਾਮਿਲ ਹੋਣ ਤੋਂ ਬਾਅਦ ਲਗਤਾਰ ਸੀਨੀਅਰ ਨੇਤਾ ਪਾਰਟੀ ਛੱਡ ਕੇ ਜਾ ਰਹੇ ਹਨ । ਹੁਣ ਸੀਨੀਅਰ ਨੇਾ ਗੁਲਾਮ ਨਬੀ ਆਜ਼ਾਦ ਨੇ ਵੀ ਕਾਂਗਰਸ ਦੇ ਪੰਜੇ ਨੂੰ ਦੱਬ ਦਿੱਤਾ ਹੈ । ਆਜ਼ਾਦ ਨੇ…


ਨਵੀਂ ਦਿੱਲੀ- ਰਾਹੁਲ ਗਾਂਧੀ ਦੇ ਕਾਂਗਰਸ ਪਾਰਟੀ ਚ ਸ਼ਾਮਿਲ ਹੋਣ ਤੋਂ ਬਾਅਦ ਲਗਤਾਰ ਸੀਨੀਅਰ ਨੇਤਾ ਪਾਰਟੀ ਛੱਡ ਕੇ ਜਾ ਰਹੇ ਹਨ । ਹੁਣ ਸੀਨੀਅਰ ਨੇਾ ਗੁਲਾਮ ਨਬੀ ਆਜ਼ਾਦ ਨੇ ਵੀ ਕਾਂਗਰਸ ਦੇ ਪੰਜੇ ਨੂੰ ਦੱਬ ਦਿੱਤਾ ਹੈ । ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਆਜ਼ਾਦ ਪਿਛਲੇ ਕੁਝ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਉਨ੍ਹਾਂ ਨੂੰ ਜੰਮੂ-ਕਸ਼ਮੀਰ ‘ਚ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਦੇ ਦੋ ਘੰਟੇ ਬਾਅਦ ਹੀ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਿਹਾ ਜਾਂਦਾ ਹੈ ਕਿ ਆਜ਼ਾਦ ਕਮੇਟੀਆਂ ਦੇ ਗਠਨ ਤੋਂ ਖੁਸ਼ ਨਹੀਂ ਸਨ। ਉਨ੍ਹਾਂ ਕਿਹਾ ਕਿ ਕਮੇਟੀਆਂ ਬਣਾਉਣ ਵੇਲੇ ਉਨ੍ਹਾਂ ਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਆਜ਼ਾਦ ਨੇ ਹਾਈਕਮਾਨ ਨੂੰ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਉਹ ਜੰਮੂ-ਕਸ਼ਮੀਰ ਦੀ ਕੋਈ ਜ਼ਿੰਮੇਵਾਰੀ ਨਹੀਂ ਲੈਣਗੇ। ਹਾਲਾਂਕਿ ਉਹ ਪਾਰਟੀ ਲਈ ਕੰਮ ਕਰਦੇ ਰਹਿਣਗੇ।


Filed under