ਸ੍ਰੀ ਗੁਰੂ ਅਮਰਦਾਸ ਜੀ ਬਾਰੇ ਵਿਵਾਦਤ ਵੀਡੀਓ ‘ਤੇ ਗੁਰਦਾਸ ਮਾਨ ਨੇ ਮੰਗੀ ਮੁਆਫ਼ੀ

ਜਲੰਧਰ : ਨਕੋਦਰ ਸਥਿਤ ਇਕ ਧਾਰਮਿਕ ਡੇਰੇ ‘ਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ ਨੇ ਡੇਰੇ ਨਾਲ ਸਬੰਧਿਤ ਸਾਈਂ ਨੂੰ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਅੰਸ਼ ਵਿਚੋਂ ਦੱਸ ਕੇ ਨਵਾਂ ਵਿਵਾਦ ਛੇੜ ਦਿੱਤਾ ਸੀ। ਉਸ ਦੀ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਸਖਤ ਇਤਰਾਜ਼ ਪ੍ਰਗਟਾਇਆ ਹੈ,ਜਿਸ ਤੋਂ ਬਾਅਦ ਹੁਣ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਫਾਈ ਦਿੱਤੀ ਹੈ।

ਗੁਰਦਾਸ ਮਾਨ ਦਾ ਕਹਿਣਾ ਹੈ ਕਿ ਉਸ ਨੇ ਇਹ ਤੁਲਨਾ ਸਿਰਫ ਇਸ ਲਈ ਕੀਤੀ ਸੀ ਕਿ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਭੱਲਾ ਪਰਿਵਾਰ ‘ਚੋ ਸਨ ਤੇ ਨਕੋਦਰ ਵਾਲੇ ਸਾਈਂ ਜੀ ਵੀ ਭੱਲਾ ਪਰਿਵਾਰ ਵਿਚੋਂ ਸਨ ਪਰ ਫਿਰ ਵੀ ਜੇ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਤੁਲਨਾ ਕਿਸੇ ਨਾਲ ਨਹੀਂ ਹੋ ਸਕਦੀ।

ਟੀਵੀ ਪੰਜਾਬ ਬਿਊਰੋ