ਗੁਰਦਾਸ ਮਾਨ ਨੂੰ ਮਿਲੀ ਹਾਈ ਕੋਰਟ ਤੋਂ ਰਾਹਤ,ਅਗਾਊਂ ਜ਼ਮਾਨਤ ਮਨਜ਼ੂਰ

ਚੰਡੀਗੜ੍ਹ : ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਹ ਸਾਰਾ ਮਾਮਲਾ ਹੈ ਜਿਸ ਵਿਚ ਅਦਾਲਤ ਵੱਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗੁਰਦਾਸ ਮਾਨ ਵੱਲੋਂ ਪਾਈ ਪਟੀਸ਼ਨ ਜਲੰਧਰ ਕੋਰਟ ਨੇ ਰੱਦ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਅਦਾਲਤ ਨੇ ਇਕ ਹਫ਼ਤੇ ਵਿਚ ਦੋਬਾਰਾ ਜਾਂਚ ਵਿਚ ਸ਼ਾਮਿਲ ਹੋਣ ਲਈ ਵੀ ਕਿਹਾ ਗਿਆ ਹੈ।

ਟੀਵੀ ਪੰਜਾਬ ਬਿਊਰੋ