● On air now · ਟੀਵੀ ਪੰਜਾਬ

Punjabi News · Since 2013

Breaking

Gurdwara Committee ਨੇ ਦਾਨ ਕੀਤਾ ਆਪਣਾ ਸਾਰਾ ਸੋਨਾਚਾਂਦੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਪਣਾ ਸਾਰਾ ਸੋਨਾ ਚਾਂਦੀ ਦਾਨ ਕੀਤਾ ਜਾ ਰਿਹਾ ਹੈ |   ਕਰੋਨਾ ਵਾਇਰਸ ਦੇ ਹਲਾਤਾਂ ਦੇ ਦੌਰਾਨ ਦਿੱਲੀ ਸਿੱਖ ਗੁਰਦਵਾਰਾ ਕਮੇਟੀ ਅੱਗੇ ਆ ਕੇ ਲੋਕਾਂ ਦੀ ਮਦਦ ਕਰ ਰਹੀ ਹੈ | ਸੋਸ਼ਲ ਮੀਡੀਆ ਰਾਹੀਂ ਦਿੱਲੀ ਸਿੱਖ…


ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਪਣਾ ਸਾਰਾ ਸੋਨਾ ਚਾਂਦੀ ਦਾਨ ਕੀਤਾ ਜਾ ਰਿਹਾ ਹੈ |

 

ਕਰੋਨਾ ਵਾਇਰਸ ਦੇ ਹਲਾਤਾਂ ਦੇ ਦੌਰਾਨ ਦਿੱਲੀ ਸਿੱਖ ਗੁਰਦਵਾਰਾ ਕਮੇਟੀ ਅੱਗੇ ਆ ਕੇ ਲੋਕਾਂ ਦੀ ਮਦਦ ਕਰ ਰਹੀ ਹੈ | ਸੋਸ਼ਲ ਮੀਡੀਆ ਰਾਹੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਇਹ ਦੱਸਿਆਂ ਗਿਆ ਕਿ ਕੋਵਿਡ ਸੈਂਟਰ ਬਣਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਪਣਾ ਸਾਰਾ ਸੋਨਾ ਚਾਂਦੀ ਦਾਨ ਕੀਤਾ ਜਾ ਰਿਹਾ ਹੈ | ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਸਾਰਾ ਸੋਨਾ ਚਾਂਦੀ ਗੁਰਦੁਆਰਾ ਬਾਲਾ ਸਾਹਿਬ ਵਿੱਖੇ 125 ਬੈਡ ਦਾ ਕੋਵਿਡ ਹਸਪਤਾਲ ਬਣਾਉਣ ਲਈ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਦੇ ਦਿੱਤਾ ਹੈ |

ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਸਾਡੀ ਇਹ ਕੋਸ਼ਿਸ਼ ਹੋਵੇਗੀ ਹੈ ਕਿ ਇਹ ਹਸਪਤਾਲ 60 ਦਿਨਾਂ ਦੇ ਵਿੱਚ ਬਣਾਇਆ ਜਾਵੇ ਅਤੇ ਇਸ ਦੇ ਉੱਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ |


Filed under