Site icon TV Punjab | Punjabi News Channel

ਮੁੜ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਮਿਲੀ ਪੈਰੋਲ

ਡੈਸਕ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਫਰਲੋ ਮਿਲ ਗਈ ਹੈ। ਰਾਮ ਰਹੀਮ ਨੂੰ 21 ਦਿਨਾਂ ਦੀ ਜੇਲ੍ਹ ਤੋਂ ਬਾਹਰ ਰਹਿਣਗੇ, ਮੰਗਲਵਾਰ ਨੂੰ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਯੂਪੀ ਵੀ ਸਥਿਤ ਡੇਰੇ ਜਾਣਗੇ। ਰਾਮ ਰਹੀਮ ਨੂੰ ਮੰਗਲਵਾਰ ਸਵੇਰੇ ਕਰੀਬ 6.30 ਵਜੇ ਪੁਲਿਸ ਸੁਰੱਖਿਆ ਹੇਠ ਹਰਿਆਣਾ ਦੀ ਸੁਨਾਰੀਆ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਛੁੱਟੀ ਦਾ ਸਮਾਂ ਬਿਤਾਉਣਗੇ।

ਰਾਮ ਰਹੀਮ ਸਿਰਸਾ ਸਥਿਤ ਆਪਣੇ ਡੇਰੇ ‘ਚ ਦੋ ਔਰਤਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਗਸਤ 2017 ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਇਲਾਵਾ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਵੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੇ ਇਸੇ ਸਾਲ ਜੂਨ ਮਹੀਨੇ ਵਿੱਚ ਇੱਕ ਵਾਰ ਫਿਰ ਫਰਲੋ ਦੀ ਮੰਗ ਕੀਤੀ ਸੀ। ਰਾਮ ਰਹੀਮ ਨੇ 21 ਦਿਨਾਂ ਦੀ ਫਰਲੋ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਰ ਇਸ ਤੋਂ ਪਹਿਲਾਂ ਫਰਵਰੀ ਵਿੱਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਡੇਰਾ ਸੱਚਾ ਸੌਦਾ ਮੁਖੀ ਨੂੰ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਹੋਰ ਪੈਰੋਲ ਨਾ ਦੇਣ। ਉਸ ਸਮੇਂ ਹਾਈ ਕੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਡੇਰਾ ਸਿਰਸਾ ਮੁਖੀ ਨੂੰ ਆਰਜ਼ੀ ਰਿਹਾਈ ਦੇਣ ਨੂੰ ਚੁਣੌਤੀ ਦਿੱਤੀ ਗਈ ਸੀ।

ਅਜੇ ਦੋ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਵਿੱਚ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦੇਣ ਲਈ ਕਿਹਾ ਸੀ।

ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ।

Exit mobile version