ਅਕਾਲੀ ਵਿਧਾਇਕ ਨੇ ਖੋਲ੍ਹੇ ਰਾਜ, ਕਿਹਾ ਲੀਡਰਾਂ ਦੀ ਮਿਲੀਭੁਗਤ ਨਾਲ ਚਲਦੈ ਸ਼ਰਾਬ ਮਾਫੀਆ

Share News:

ਨਕੋਦਰ ਤੋਂ ਅਕਾਲੀ ਵਿਧਾਇਕ ਗੁਰਪ੍ਰਤਾਪ ਵਡਾਲਾ ਦਾ ਕਹਿਣਾ ਹੈ ਕਿ ਨਾਜਾਇਜ਼ ਸ਼ਰਾਬ ਦਾ ਧੰਦਾ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਚੱਲ ਰਿਹਾ ਹੈ।  ਉਨ੍ਹਾਂ ਟੀਵੀ ਪੰਜਾਬ ਨਾਲ ਗੱਲਬਾਤ ਦੌਰਾਨ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਪੀੜਿਤ ਪਰਿਵਾਰਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।  ਜਾਂਚ ਦੌਰਾਨ ਜੇਕਰ ਕੋਈ ਅਕਾਲੀ ਆਗੂ ਵੀ ਇਸ ਵਿਚ ਸ਼ਾਮਿਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

leave a reply