Punjabi News Canada


ਨਗਰ ਕੀਤਰਨ ਨੂੰ ਲੈ ਕੱਲ੍ਹ ਇਸ ਸ਼ਹਿਰ ਦੇ ਸਕੂਲਾਂ ‘ਚ ਅੱਧੀ ਛੁੱਟੀ ਦਾ ਐਲਾਨ

ਡੈਸਕ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਭਲਕੇ 25 ਨਵੰਬਰ ਨੂੰ ਜਲੰਧਰ ਸ਼ਹਿਰ ‘ਚ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਨੇ ਸ਼ਹਿਰ ‘ਚ ਰੂਟ ਡਾਇਵਰਟ ਪਲਾਨ ਜਾਰੀ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ‘ਚ 25 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।


ਹੋਰ ਖ਼ਬਰਾਂ