Site icon TV Punjab | Punjabi News Channel

ਪਲੇਸਮੈਂਟ ਕੈਂਪ ਵਿਚ ਚੁਣੇ ਗਏ ਉਮੀਦਵਾਰਾਂ ਨੂੰ ਜਾਬ ਆਫਰ ਲੈਟਰ ਸੌਂਪੇ

ਜਲੰਧਰ : ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਜ਼ਿਲ੍ਹੇ ਵਿਚ ਨੌਕਰੀ ਦੀ ਭਾਲ ਕਰਨ ਵਾਲਿਆਂ ਅਤੇ ਰੋਜ਼ਗਾਰਦਾਤਾਵਾਂ ਵਿਚ ਇਕ ਕੜੀ ਦਾ ਕੰਮ ਕਰ ਰਿਹਾ ਹੈ। ਡਿਪਟੀ ਕਮਿਸ਼ਨਰ, ਜਿਨ੍ਹਾਂ ਦੇ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਵੀ ਮੌਜੂਦ ਸਨ, ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਿਊਰੋ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ 7ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਬਿਊਰੋ ਨੂੰ ਜ਼ਿਲ੍ਹੇ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਵਿਚ ਸਹਾਇਕ ਕਰਾਰ ਦਿੰਦਿਆਂ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਸਮਰੱਥ ਬਣਾ ਕੇ ਆਤਮ ਨਿਰਭਰ ਬਣਾਉਣ ਵਿਚ ਵੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਦੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਨ ਵਿਚ ਸਹਾਇਤਾ ਕੀਤੀ ਜਾ ਰਹੀ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਕੰਪਨੀਆਂ ਦੁਆਰਾ ਚੁਣੇ ਗਏ ਉਮੀਦਵਾਰਾਂ ਨੂੰ ਉਨ੍ਹਾਂ ਦੇ ਕਰੀਅਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਜਾਬ ਆਫਰ ਲੈਟਰ ਵੀ ਸੌਂਪੇ ਗਏ। ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ’ ਯੋਜਨਾ ਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਰਾਹ ਖੋਲ੍ਹ ਕੇ ਸੂਬੇ ਵਿਚੋਂ ਬੇਰੋਜ਼ਗਾਰੀ ਨੂੰ ਖ਼ਤਮ ਕਰਨਾ ਹੈ।

ਟੀਵੀ ਪੰਜਾਬ ਬਿਊਰੋ

Exit mobile version