● On air now · ਟੀਵੀ ਪੰਜਾਬ

Punjabi News · Since 2013

Breaking

ਹਰੀਸ਼ ਰਾਵਤ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਲੀ ਵਿਚ ਪਾਰਟੀ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਮੇਰੀ ਰਾਹੁਲ ਗਾਂਧੀ ਨਾਲ ਬਹੁਤ ਥੋੜੇ ਸਮੇਂ ਲਈ ਮੁਲਾਕਾਤ ਹੋਈ ਹੈ। ਮੈਂ ਉਨ੍ਹਾਂ ਨੂੰ ਪੰਜਾਬ ਹਾਲਾਤ ਬਾਰੇ…


ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਲੀ ਵਿਚ ਪਾਰਟੀ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਮੇਰੀ ਰਾਹੁਲ ਗਾਂਧੀ ਨਾਲ ਬਹੁਤ ਥੋੜੇ ਸਮੇਂ ਲਈ ਮੁਲਾਕਾਤ ਹੋਈ ਹੈ। ਮੈਂ ਉਨ੍ਹਾਂ ਨੂੰ ਪੰਜਾਬ ਹਾਲਾਤ ਬਾਰੇ ਜਾਣਕਾਰੀ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਨੂੰ ਪਹਿਲਾਂ ਹੀ ਸਾਰੀ ਸਥਿਤੀ ਬਾਰੇ ਦੱਸ ਚੁੱਕੇ ਹਨ, ਇਸ ਤੋਂ ਵੱਧ ਕੁਝ ਨਹੀਂ। ਉਨ੍ਹਾਂ ਕਿਹਾ ਕਿ ਉਹ ਇਕ ਜਾਂ ਦੋ ਦਿਨਾਂ ਵਿਚ ਪੰਜਾਬ ਜਾਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਣਗੇ।

ਟੀਵੀ ਪੰਜਾਬ ਬਿਊਰੋ


Filed under