ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ਼ਾਰਾ ਕਿੱਤਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ।
ਅੱਜ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ।
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ।
ਨਵਜੋਤ ਸਿੱਧੂ ਬਣਾਏ ਜਾਣਗੇ ਕਾਂਗਰਸ ਦੇ ਪ੍ਰਧਾਨ : ਹਰੀਸ਼ ਰਾਵਤ
