ਅੰਮ੍ਰਿਤਸਰ- ਪਿਛਲੇ ਕੁੱਝ ਦਿਨਾਂ ਤੋਂ ਗੁਰੁ ਨਗਰੀ ਚ ਹੋ ਰਹੇ ਧਮਾਕਿਆਂ ਨੂੰ ਲੈ ਕੇ ਸ਼੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦਾ ਗੁੱਸਾ ਫੁੱਟਿਆ ਹੈ । ਧਾਮੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਸੁਸਤ ਅਤੇ ਢਿੱਲੀ ਜਾਂਚ ਦੇ ਚਲਦਿਆਂ ਹੀ ਅਪਰਾਧੀ ਬੇਖੌਫ ਹੋ ਕੇ ਧਮਾਕੇ ਕਰ ਰਹੇ ਹਨ ।
ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਹਰਿਮੰਦਰ ਸਾਹਿਬ ਦੇ ਨੇੜੇ ਇਕ ਵਾਰ ਫਿਰ ਧਮਾਕਾ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੌਰਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਧਮਾਕਿਆਂ ਪਿੱਛੇ ਡੂੰਘੀ ਸਾਜ਼ਿਸ਼ ਹੈ ਤੇ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿਚ ਫੇਲ੍ਹ ਰਹੀ ਹੈ।
Filed under

