● On air now · ਟੀਵੀ ਪੰਜਾਬ

Punjabi News · Since 2013

Breaking

ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਆਪ ਨੇ ਨਿਯੁਕਤ ਕੀਤਾ ਹਿਮਾਚਲ ਦਾ ਪ੍ਰਭਾਰੀ

ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਭਾਰੀ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਹਿਮਾਚਲ…


ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਭਾਰੀ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਹਿਮਾਚਲ ‘ਚ ਵਿਧਾਨ ਸਭਾ ਚੋਣਾਂ 12 ਨਵੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਵੋਟਿੰਗ ਇਕੋ ਪੜਾਅ ‘ਚ ਹੋਵੇਗੀ। ਨਤੀਜੇ 8 ਦਸੰਬਰ ਨੂੰ ਆਉਣਗੇ। 17 ਅਕਤੂਬਰ ਨੂੰ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਵੇਗਾ। 25 ਤਰੀਕ ਨੂੰ ਨਾਮਜ਼ਦਗੀਆਂ ਸ਼ੁਰੂ ਹੋ ਜਾਣਗੀਆਂ। 27 ਅਕਤੂਬਰ ਨੂੰ ਸਕਰੂਟਨਿੰਗ ਤੇ 29 ਅਕਤੂਬਰ ਤਕ ਉਮੀਦਵਾਰ ਨਾਂ ਵਾਪਸ ਲੈ ਸਕਣਗੇ। ਚੋਣ ਕਮਿਸ਼ਨ ਨੇ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨ ਗਰਾਊਂਟ ਫਲੋਰ ‘ਤੇ ਹੀ ਬਣਾਏ ਜਾਣਗੇ। ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਦੋ ਕਿਲੋਮੀਟਰ ਦੇ ਅੰਦਰ ਹੀ ਪੋਲਿੰਗ ਸਟੇਸ਼ਨ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਕਿਹਾ ਕਿ 80 ਸਾਲ ਤੋਂ ਵੱਧ ਉਮਰ ਦੇ ਵੋਟਰ ਘਰ ਬੈਠੇ ਹੀ ਵੋਟ ਪਾ ਸਕਦੇ ਹਨ।


Filed under