Site icon TV Punjab | Punjabi News Channel

ਅਕਾਲੀ ਦਲ ਨੂੰ ਹੁਣ ਹਰਮਿਸਰਤ ਬਾਦਲ ਦਾ ਸਹਾਰਾ, ਦਿੱਤੀ ਵੱਡੀ ਜ਼ਿੰਮੇਵਾਰੀ

ਡੈਸਕ- ਬੇਅਦਬੀ ਦੇ ਇਲਜ਼ਾਮਾਂ ਕਾਰਣ ਬਗਾਵਤ ਦਾ ਸ਼ਿਕਾਰ ਬਣਿਆ ਅਕਾਲੀ ਦਲ ਬੁਰੇ ਸਮੇਂ ਤੋਂ ਲੰਘ ਰਿਹਾ ਹੈ। ਸੁਖਬੀਰ ਬਾਦਲ ਖਿਲਾਫ ਸ਼੍ਰੀ ਅਕਾਲ ਤਖਤ ਵਲੋਂ ਛੇਤੀ ਹੀ ਸਜ਼ਾ ਦਾ ਐਲਾਨ ਹੋਣ ਵਾਲਾ ਹੈ। ਬਗਾਵਤ ਸਮੇਤ ਚੌਤਰਫਾ ਹਮਲਿਆਂ ਤੋਂ ਘਿਰੇ ਹੋਏ ਅਕਾਲੀ ਦਲ ਲਈ ਬਾਦਲ ਪਰਿਵਾਰ ਨੇ ਹੁਣ ਇਕ ਨਵਾਂ ਪੈਂਤਰਾ ਅਪਣਾਇਆ ਹੈ।ਸੁਖਬੀਰ ਦੇ ਪਿੱਛੇ ਹੁੰਦਿਆਂ ਹੀ ਪਾਰਟੀ ਨੇ ਹੁਣ ਬੀਬਾ ਹਰਸਿਮਰਤ ਬਾਦਲ ਨੂੰ ਅੱਗੇ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਗਿੱਦੜਬਾਹਾ ਹਲਕੇ ਦੇ ਇੰਚਾਰਜ ਤੇ ਸੀਨੀਅਰ ਆਗੂ ਹਰਮੀਤ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ ਹੁਣ ਬਾਦਲ ਪਰਿਵਾਰ ਨੇ ਹੀ ਹਲਕੇ ਦੀ ਕਮਾਨ ਸੰਭਾਲ ਲਈ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੋਰ ਬਾਦਲ ਨੂੰ ਵਿਧਾਨ ਸਭਾ ਉਪ ਚੋਣਾਂ ਲਈ ਚੋਣ ਪ੍ਰਚਾਰ ਦੀ ਕਮਾਨ ਸੌਂਪੀ ਗਈ ਹੈ।

ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਲਈ ਮੁਹਿੰਮ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਹੁਕਮ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦਿੱਤੇ ਹਨ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਡਾ.ਦਲਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।

ਡੇਰਾ ਬਾਬਾ ਨਾਨਕ (ਗੁਰਦਾਸਪੁਰ), ਚੱਬੇਵਾਲ (ਹੁਸ਼ਿਆਰਪੁਰ), ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਅਤੇ ਬਰਨਾਲਾ (ਸੰਗਰੂਰ) ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਕਿਉਂਕਿ ਇਨ੍ਹਾਂ ਚਾਰਾਂ ਸੀਟਾਂ ਦੇ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੇ ਹਨ। ਨਾਲ ਹੀ, ਸਾਰਿਆਂ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਵਿਧਾਨ ਸਭਾ ਸਪੀਕਰ ਨੇ ਵੀ ਸਵੀਕਾਰ ਕਰ ਲਿਆ ਹੈ।

Exit mobile version