● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਭਰ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਸਾੜੇ

ਲੁਧਿਆਣਾ : ਪੰਜਾਬ ਭਰ ਵਿਚ ਸੀਟੂ ਦੇ ਸੱਦੇ ‘ਤੇ ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਸਾੜੇ ਗਏ ਅਤੇ ਆਯੂਸ਼ ਸਿਨਹਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਆਂਗਣਵਾੜੀ ਵਰਕਰਾਂ ਨੇ ਅੱਜ ਗਿੱਲ ਰੋਡ ‘ਤੇ ਮੋਦੀ…


ਲੁਧਿਆਣਾ : ਪੰਜਾਬ ਭਰ ਵਿਚ ਸੀਟੂ ਦੇ ਸੱਦੇ ‘ਤੇ ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਸਾੜੇ ਗਏ ਅਤੇ ਆਯੂਸ਼ ਸਿਨਹਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ।

ਆਂਗਣਵਾੜੀ ਵਰਕਰਾਂ ਨੇ ਅੱਜ ਗਿੱਲ ਰੋਡ ‘ਤੇ ਮੋਦੀ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਪ੍ਰਦਰਸ਼ਨ ਦੌਰਾਨ ਸੀਟੂ ਦੇ ਸੀਨੀਅਰ ਨੇਤਾ ਸੁਭਾਸ਼ ਅਤੇ ਉਪ ਪ੍ਰਧਾਨ ਸੁਖਵਿੰਦਰ ਸਿੰਘ ਲੋਟੇ ਨੇ ਮੰਗ ਕੀਤੀ ਕਿ ਆਯੂਸ਼ ਸਿਨਹਾ ਨੂੰ ਛੇਤੀ ਤੋਂ ਛੇਤੀ ਬਰਖਾਸਤ ਕੀਤਾ ਜਾਵੇ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ।

ਅੱਜ ਦੇਸ਼ ਦੇ 140 ਕਰੋੜ ਲੋਕਾਂ ਨੂੰ ਭੋਜਨ ਦੇਣ ਵਾਲੇ ਕਿਸਾਨਾਂ ਨੂੰ ਲਾਠੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਸਾਡਾ ਇਕ ਕਿਸਾਨ ਸਾਥੀ ਸ਼ਹੀਦ ਵੀ ਹੋ ਗਿਆ।

ਟੀਵੀ ਪੰਜਾਬ ਬਿਊਰੋ


Filed under