● On air now · ਟੀਵੀ ਪੰਜਾਬ

Punjabi News · Since 2013

Breaking

ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ

ਕਰਨਾਲ : ਹਰਿਆਣਾ ਪੁਲਿਸ ਵੱਲੋਂ ਕਰਨਾਲ ਦੇ ਘਰੌਂਦਾ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ਦੇ ਵਿਰੋਧ ‘ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਪੂਰੇ ਹਰਿਆਣੇ ਵਿਚ ਸੜਕਾਂ ਜਾਮ ਕਰਨ…


ਕਰਨਾਲ : ਹਰਿਆਣਾ ਪੁਲਿਸ ਵੱਲੋਂ ਕਰਨਾਲ ਦੇ ਘਰੌਂਦਾ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ਦੇ ਵਿਰੋਧ ‘ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਪੂਰੇ ਹਰਿਆਣੇ ਵਿਚ ਸੜਕਾਂ ਜਾਮ ਕਰਨ ਦਾ ਸੱਦਾ ਦੇ ਦਿੱਤਾ ਹੈ ।

ਤੁਹਾਨੂੰ ਦੱਸ ਦੇਈਏ ਕਿ ਕਿਸਾਨ ਪਿਛਲੇ ਨੌਂ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ ਅਤੇ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਦਿੱਲੀ ਤੋਂ ਕਿਸਾਨਾਂ ਨੇ ਕਰਨਾਲ ਵੱਲ ਚਾਲੇ ਪਾ ਦਿੱਤੇ ਹਨ।

ਟੀਵੀ ਪੰਜਾਬ ਬਿਊਰੋ


Filed under