Site icon TV Punjab | Punjabi News Channel

ਪੰਜਾਬ ਪੁਲਿਸ ‘ਚ ਹਰਿਆਣਾ ਦੇ 6 ਨੌਜਵਾਨ ਬਣੇ ਸਬ-ਇੰਸਪੈਕਟਰ, ਕਾਂਗਰਸ-ਅਕਾਲੀਆਂ ਨੇ ਘੇਰਿਆ ਸੀ.ਐੱਮ

ਡੈਸਕ- ਪੰਜਾਬ ਦੇ ਮਾਨਸਾ ਵਿਚ 7 ਸਬ-ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ 7 ਸਬ-ਇੰਸਪੈਕਟਰਾਂ ਵਿਚੋਂ 6 ਹਰਿਆਣਾ ਦੇ ਹਨ। ਜਿਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨੇ ਸ਼ੁਰੂ ਕਰ ਦਿੱਤੇ ਹਨ।

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ ਅਤੇ ਪੁੱਛਿਆ ਹੈ ਕਿ ਸਾਡੇ ਨੌਜਵਾਨ ਵਿਦੇਸ਼ ਕਿਉਂ ਨਾ ਜਾਣ। ਖਹਿਰਾ ਨੇ ਟਵੀਟ ਵਿਚ ਕਿਹਾ-”ਭਗਵੰਤ ਮਾਨ ਜੀ, ਤੁਹਾਡੀ ਸਰਕਾਰ ਵੱਲੋਂ ਭਰਤੀ ਕੀਤੇ ਮਾਨਸਾ ਜ਼ਿਲ੍ਹੇ ਦੇ 7 ਸਬ-ਇੰਸਪੈਕਟਰਾਂ ਵਿਚੋਂ 6 ਹਰਿਆਣਾ ਦੇ ਹਨ ਤੇ ਸਿਰਫ਼ 1 ਹੀ ਪੰਜਾਬ ਦਾ ਹੈ ਅਤੇ ਫਿਰ ਤੁਸੀਂ ਚਾਹੁੰਦੇ ਹੋ ਕਿ ਪੰਜਾਬ ਦੇ ਨੌਜਵਾਨ ਦੂਜੇ ਦੇਸ਼ਾਂ ਵਿਚ ਨਾ ਜਾਣ?”

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਸੀਐਮ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ। ਬਿਕਰਮ ਮਜੀਠੀਆ ਨੇ ਕਿਹਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਤੁਸੀਂ ਪੰਜਾਬੀ ਨੌਜਵਾਨਾਂ ਦੀ ਭਰਤੀ ਹੀ ਨਹੀਂ ਕਰ ਸਕਦੇ ਤਾਂ ਉਨ੍ਹਾਂ ਦੇ ਵਿਦੇਸ਼ ਜਾਣ ਨੂੰ ਕਿਵੇਂ ਰੋਕੋਗੇ?

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਭਰਤੀ ਕੀਤੇ ਗਏ 7 ਸਬ ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਪਿਛਲੀਆਂ ਨਿਯੁਕਤੀਆਂ ਵਿੱਚ ਵੀ ਇਹੀ ਕਹਾਣੀ ਸੀ। ਲੱਖਾਂ ਨੌਕਰੀਆਂ ਦਾ ਵਾਅਦਾ ਕਰਨ ਤੋਂ ਬਾਅਦ ਤੁਹਾਡੀ ਸਰਕਾਰ ਸਾਡੇ ਨੌਜਵਾਨਾਂ ਨਾਲ ਵਿਤਕਰਾ ਕਰ ਰਹੀ ਹੈ।

Exit mobile version