● On air now · ਟੀਵੀ ਪੰਜਾਬ

Punjabi News · Since 2013

Breaking

ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਕਪੂਰਥਲਾ: ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਜੇਲ੍ਹ ਦੇ ਬਾਥਰੂਮ ਵਿੱਚ ਇੱਕ ਕੈਦੀ ਨੇ ਪੱਗ ਨਾਲ ਗਰਿੱਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ…


ਕਪੂਰਥਲਾ: ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਜੇਲ੍ਹ ਦੇ ਬਾਥਰੂਮ ਵਿੱਚ ਇੱਕ ਕੈਦੀ ਨੇ ਪੱਗ ਨਾਲ ਗਰਿੱਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਗੁਰਨਾਮ ਸਿੰਘ ਪੁੱਤਰ ਹੁਕਮ ਸਿੰਘ ਉਮਰ ਕਰੀਬ 55 ਸਾਲ ਵਾਸੀ ਗੋਸੋਵਾਲ ਥਾਣਾ ਮਹਿਤਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਮਹਿਤਪੁਰ ਵਿੱਚ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਨੰਬਰ 103 ਦਰਜ ਹੈ ਅਤੇ ਉਹ 1 ਫਰਵਰੀ ਨੂੰ ਹੀ ਕਪੂਰਥਲਾ ਜੇਲ੍ਹ ਆਇਆ ਸੀ ਅਤੇ 2 ਫਰਵਰੀ ਦੀ ਦੇਰ ਰਾਤ ਉਸ ਨੇ ਆਪਣੀ ਬੈਰਕ ਦੇ ਬਾਥਰੂਮ ਦੇ ਐਗਜ਼ਾਸਟ ਫੈਨ ਦੀ ਗਰਿੱਲ ਨਾਲ ਫਾਹਾ ਲੈ ਲਿਆ। ਮ੍ਰਿਤਕ HIV, HCV ਤੋਂ ਵੀ ਪੀੜਤ ਸੀ ਇਸ ਗੱਲ ਦੀ ਪੁਸ਼ਟੀ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਨੇ ਕੀਤੀ ਹੈ।


Filed under