● On air now · ਟੀਵੀ ਪੰਜਾਬ

Punjabi News · Since 2013

Breaking

ਭਿਆਨਕ ਵਾਰਦਾਤ : ਬਿਜਲੀ ਗਈ ਤੋਂ ਹਨੇਰੇ ‘ਚ ਘੇਰ ਕੇ ਸਿਰ ਧੜ ਤੋਂ ਕੀਤਾ ਵੱਖ ਅਤੇ ਘਰ ਮੂਹਰੇ ਲਿਜਾ ਸੁੱਟੀ ਲਾਸ਼

ਅੰਮ੍ਰਿਤਸਰ : ਅੰਮ੍ਰਿਤਸਰ ਦੇ ਚਾਟੀਵਿੰਡ ਪਿੰਡ ’ਚ ਕੱਲ੍ਹ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਵਾਪਰੀ। ਇਸ ਵਾਰਦਾਤ ’ਚ ਕੁੱਝ ਅਣਪਛਾਤੇ ਲੋਕਾਂ ਨੇ ਇਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਸਿਰ ਧੜ ਨਾਲੋਂ ਵੱਖ ਕਰ ਦਿੱਤਾ । ਇਸ ਤੋਂ ਬਾਅਦ ਵਿਅਕਤੀ…


ਅੰਮ੍ਰਿਤਸਰ : ਅੰਮ੍ਰਿਤਸਰ ਦੇ ਚਾਟੀਵਿੰਡ ਪਿੰਡ ’ਚ ਕੱਲ੍ਹ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਵਾਪਰੀ। ਇਸ ਵਾਰਦਾਤ ’ਚ ਕੁੱਝ ਅਣਪਛਾਤੇ ਲੋਕਾਂ ਨੇ ਇਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਸਿਰ ਧੜ ਨਾਲੋਂ ਵੱਖ ਕਰ ਦਿੱਤਾ । ਇਸ ਤੋਂ ਬਾਅਦ ਵਿਅਕਤੀ ਦੀ ਲਾਸ਼ ਉਸ ਦੇ ਘਰ ਦੇ ਬਾਹਰ ਸੁੱਟ ਦਿੱਤੀ ਗਈ। ਇਸ ਕਤਲ ਦਾ ਪਤਾ ਲੱਗਣ ’ਤੇ ਪੂਰੇ ਪਿੰਡ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਸ ਦੇ ਪਿਤਾ ਕਿਸੇ ਕੰਮ ਲਈ ਘਰੋਂ ਬਾਹਰ ਗਏ ਹੋਏ ਸਨ। ਜਦੋਂ ਉਹ ਘਰ ਆ ਰਹੇ ਸਨ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦਾ ਮੂੰਹ ਕਪੜੇ ਨਾਲ ਬੰਦ ਕਰ ਦਿੱਤਾ। ਇਸ ਬਾਅਦ ਉਨ੍ਹਾਂ ਨੇ ਤੇਜਧਾਰ ਹਥਿਆਰ ਨਾਲ ਵਾਰ ਕਰਦੇ ਹੋਏ ਉਸ ਦੇ ਪਿਤਾ ਦਾ ਸਿਰ ਧੜ ਨਾਲੋ ਵੱਖ ਕਰ ਦਿੱਤਾ। ਪੁੱਤਰ ਨੇ ਦੱਸਿਆ ਕਿ ਜਦੋਂ ਕਤਲ ਹੋਇਆ ਉਸ ਸਮੇਂ ਬਿਜਲੀ ਗਈ ਹੋਈ ਸੀ। ਕਾਤਲਾਂ ਨੇ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਵਾਰਦਾਤ ਨੂੰ ਅੰਜਾਮ ਦਿੱਤਾ।

ਪੁੱਤਰ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਦੁਸ਼ਮਣੀ ਬਹੁਤ ਸਾਰੇ ਲੋਕਾਂ ਨਾਲ ਸੀ ਪਰ ਅਜਿਹਾ ਕਿਸ ਨੇ ਕੀਤਾ, ਇਸ ਦਾ ਕੁਝ ਪਤਾ ਨਹੀਂ। ਇਸ ਘਟਨਾ ਦੇ ਸਬੰਧ ’ਚ ਮ੍ਰਿਤਕ ਦੀ ਦੂਜੀ ਪਤਨੀ ਨੇ ਕਿਹਾ ਕਿ ਉਹ ਬੀਤੀ ਰਾਤ 9 ਵਜੇ ਦੇ ਕਰੀਬ ਘਰ ਤੋਂ ਬਾਹਰ ਗਏ ਸਨ। ਰਾਤ 11 ਵਜੇ ਦੇ ਕਰੀਬ ਉਨ੍ਹਾਂ ਨੂੰ ਵਿਅਕਤੀ ਨੇ ਦੱਸਿਆ ਕਿ ਉਸ ਦੇ ਪਤੀ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਦੋਂ ਉਹ ਬਾਹਰ ਗਏ ਤਾਂ ਵੇਖਿਆ ਕਿ ਉਸ ਦਾ ਸਿਰ ਧੜ ਤੋਂ ਵੱਖ ਕੀਤਾ ਹੋਇਆ ਸੀ।

ਇਸ ਘਟਨਾ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਚਾਟੀਵਿੰਡ ਪਿੰਡ ਦੇ ਐੱਸ.ਐੱਚ.ਓ ਥਾਣਾ ਚਾਟੀਵਿੰਡ ਨੇ ਦੱਸਿਆ ਕਿ ਬੀਤੀ ਰਾਤ 11 ਵਜੇ ਦੇ ਕਰੀਬ ਸੈਰ ਕਰਨ ਗਏ ਹਰਜਿੰਦਰ ਸਿੰਘ ਦਾ ਅਣਪਛਾਤੇ ਵਿਅਕਤੀਆਂ ਵਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਅਸੀਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਟੀਵੀ ਪੰਜਾਬ ਬਿਊਰੋ


Filed under