ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ: 40KM/H ਦੀ ​​ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਡੈਸਕ- ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ।

ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, ਪੱਛਮੀ ਗੜਬੜੀ ਦੇ 19 ਤੋਂ 21 ਜੂਨ ਦਰਮਿਆਨ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ। ਪਿਛਲੇ ਸਾਲ ਜੂਨ ਵਿੱਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ, ਜੋ ਵਧ ਕੇ 15775 ਮੈਗਾਵਾਟ ਹੋ ਗਈ ਹੈ।