ਰਾਹਤ ਤੋਂ ਬਾਅਦ ਆਫਤ: ਇਨ੍ਹਾਂ ਇਲਾਕਿਆਂ ‘ਚ ਮਿਲੀ ਮੀਂਹ ਦੀ ਚਿਤਾਵਨੀ

ਡੈਸਕ- ਆਈਐਮਡੀ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ, ਬਿਹਾਰ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਮੇਘਾਲਿਆ ਅਤੇ ਸਿੱਕਮ ਵਿੱਚ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਪੰਜਾਬ ਦੇ ਰਾਜਪੁਰਾ, ਡੇਰਾਬੱਸੀ, ਮੁਹਾਲੀ ਵਿਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਰਨਾਲਾ, ਧੂਰੀ, ਮਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ੍, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਵਾਂਸ਼ਹਿਰ, ਗੜ੍ਹਸ਼ੰਕਰ ਵਿਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਭਵਿੱਖਬਾਣੀ ਕੀਤੀ ਗਈ ਹੈ।

ਬਿਹਾਰ, ਅਸਾਮ ਅਤੇ ਮੇਘਾਲਿਆ ਵਿੱਚ ਭਲਕੇ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਮੁਤਾਬਕ ਅੱਜ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।