● On air now · ਟੀਵੀ ਪੰਜਾਬ

Punjabi News · Since 2013

Breaking

26 ਕਰੋੜ ਦੀ ਹੈਰੋਇਨ ਬਰਾਮਦ, 2 ਕਾਬੂ

ਲੁਧਿਆਣਾ : ਐੱਸ.ਟੀ.ਐੱਫ. ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 26 ਕਰੋੜ ਰੁਪਏ ਮੁੱਲ ਦੀ ਪੰਜ ਕਿੱਲੋ ਤਿੰਨ ਸੌ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਇਸ ਬਾਰੇ…


ਲੁਧਿਆਣਾ : ਐੱਸ.ਟੀ.ਐੱਫ. ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 26 ਕਰੋੜ ਰੁਪਏ ਮੁੱਲ ਦੀ ਪੰਜ ਕਿੱਲੋ ਤਿੰਨ ਸੌ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਜਗਜੀਤ ਸਿੰਘ ਅਤੇ ਹਰਮਿੰਦਰ ਸਿੰਘ ਸ਼ਾਮਿਲ ਹਨ ਜਦਕਿ ਇਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਲੱਖ ਦੱਸ ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਟੀਵੀ ਪੰਜਾਬ ਬਿਊਰੋ


Filed under